ਵੱਡੀ ਵਾਰਦਾਤ : ਆੜ੍ਹਤ ਦੀ ਦੁਕਾਨ ‘ਤੇ ਅਣਪਛਾਤੇ ਵਿਅਕਤੀਆਂ ਨੇ ਚਲਾਈਆਂ ਗੋਲੀਆਂ, ਮੌਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ): ਤਲਵੰਡੀ ਭਾਈ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਇੱਕ ਆੜ੍ਹਤ ਦੀ ਦੁਕਾਨ 'ਤੇ ਮੋਟਰਸਾਈਕਲ ਸਵਾਰ 2 ਵਿਕਅਤੀਆਂ ਵਲੋਂ ਗੋਲੀਆਂ ਮਾਰ ਕੇ ਇੱਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਦੀ ਪਛਾਣ ਪ੍ਰੇਮ ਕੁਮਾਰ ਵਾਸੀ ਤਲਵੰਡੀ ਭਾਈ ਦੇ ਰੂਪ 'ਚ ਹੋਈ ਹੈ ,ਜੋ ਕਿ ਆਟਾ ਚੱਕੀ ਦਾ ਮਾਲਕ ਸੀ । ਦੱਸਿਆ ਜਾ ਰਿਹਾ ਗੋਲੀਬਾਰੀ ਦੌਰਾਨ ਪ੍ਰੇਮ ਕੁਮਾਰ ਦੇ ਪੇਟ 'ਚ ਗੋਲੀ ਲੱਗ ਗਈ। ਗੋਲੀ ਲੱਗਣ ਕਾਰਨ ਉਸ ਨੂੰ ਇਲਾਜ਼ ਲਈ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਵਲੋਂ ਉਸ ਨੂੰ ਦੂਜੇ ਹਸਪਤਾਲ ਰੈਫਰ ਕਰ ਦਿੱਤਾ ਗਿਆ, ਰਸਤੇ 'ਚ ਹੀ ਉਸ ਨੇ ਦਮ ਤੋੜ ਦਿੱਤਾ । ਇਸ ਘਟਨਾ ਨਾਲ ਇਲਾਕੇ 'ਚ ਦਹਿਸ਼ਤ ਵਾਲਾ ਮਾਹੌਲ ਬਣ ਗਿਆ ਹੈ । ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।