ਵੱਡੀ ਵਾਰਦਾਤ : ਅਣਪਛਾਤੇ ਨੌਜਵਾਨ ਨੇ ਕਾਰ ਚਾਲਕ ਨੂੰ ਮਾਰੀ ਗੋਲੀ…

by Rimpi Sharma

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਡੇਰਾਬੱਸੀ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਦੇਰ ਰਾਤ ਇੱਕ ਅਣਪਛਾਤੇ ਮੋਟਰਸਾਈਕਲ ਸਵਾਰ ਨੇ ਕਾਰ ਸਵਾਰ ਨੌਜਵਾਨ ਦੇ ਗੋਲੀ ਮਾਰ ਦਿੱਤੀ। ਦੱਸਿਆ ਜਾ ਰਿਹਾ ਗੋਲੀ ਲੱਗਣ ਕਾਰਨ ਨੌਜਵਾਨ ਬੁਰੀ ਤਰਾਂ ਜਖ਼ਮੀ ਹੋ ਗਿਆ। ਜਿਸ ਨੂੰ ਇਲਾਜ਼ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ। ਪੁਲਿਸ ਨੇ ਗੋਲੀ ਚਲਾਉਣ ਵਾਲੇ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਖ਼ਮੀ ਨੌਜਵਾਨ ਦੀ ਪਛਾਣ ਯੋਗੇਸ਼ ਦੇ ਰੂਪ 'ਚ ਹੋਈ ਹੈ। ਜਾਣਕਾਰੀ ਅਨੁਸਾਰ ਇਹ ਵਾਰਦਾਤ ਰਾਤ 12 ਵਜੇ ਦੇ ਕਰੀਬ ਵਾਪਰੀ । ਮੋਟਰਸਾਈਕਲ ਨੌਜਵਾਨ ਨੇ ਕਾਰ ਚਾਲਕ ਯੋਗੇਸ਼ ਦੀ ਛਾਤੀ 'ਚ ਗੋਲੀ ਮਾਰੀ ਹੈ। ਯੋਗੇਸ਼ ਦਾ ਕੁਝ ਸਮੇ ਪਹਿਲਾਂ ਹੀ ਵਿਆਹ ਹੋਇਆ ਹੈ। ਫਿਲਹਾਲ ਪੁਲਿਸ ਵਲੋਂ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।