ਵੱਡੀ ਵਾਰਦਾਤ : ਅਣਪਛਾਤੇ ਵਿਅਕਤੀਆਂ ਨੇ ਮਹਿਲਾ ਦਾ ਗੋਲੀਆਂ ਮਾਰ ਕੀਤਾ ਕਤਲ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮਹਿਤਪੁਰ ਦੇ ਪਿੰਡ ਉਧੋਵਾਲ ਤੋਂ ਮੰਦਭਾਗੀ ਘਟਨਾ ਸਾਹਮਣੇ ਆ ਰਹੀ ਹੈ ,ਜਿੱਥੇ ਇੱਕ ਘਰ ਵਿੱਚ ਦਾਖ਼ਲ ਹੋ ਕੇ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਮਹਿਲਾ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਦੱਸਿਆ ਜਾ ਰਿਹਾ ਗੋਲੀਬਾਰੀ ਦੌਰਾਨ ਮਹਿਲਾ ਦਾ ਨੌਜਵਾਨ ਪੁੱਤ ਵੀ ਗੰਭੀਰ ਜਖ਼ਮੀ ਹੋ ਗਿਆ । ਜਿਸ ਨੂੰ ਇਲਾਜ਼ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ। ਇਹ ਵਾਰਦਾਤ ਸਵੇਰੇ 6 ਵਜੇ ਦੇ ਕਰੀਬ ਦੀ ਦੱਸੀ ਜਾ ਰਹੀ ਹੈ । ਜਖ਼ਮੀ ਹੋਏ ਨੌਜਵਾਨ ਦੀ ਪਛਾਣ ਦੀਪਕ ਦੇ ਰੂਪ 'ਚ ਹੋਈ ਹੈ। ਵਾਰਦਾਤ ਦੀ ਸੂਚਨਾ ਮਿਲਦੇ ਹੀ ਪੁਲਿਸ ਦੇ ਉੱਚ ਅਧਿਲਾਰੀਆਂ ਨੇ ਮੌਕੇ 'ਤੇ ਪਹੁੰਚ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ । ਫਿਲਹਾਲ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ਼ ਕਰ ਲਿਆ ਹੈ ।