ਵੱਡੀ ਵਾਰਦਾਤ: ਸ਼ਰੇਆਮ ਹਾਈਵੇ ’ਤੇ ਅਣਪਛਾਤਿਆਂ ਨੇ ਬੇਸਬੈਟ ਮਾਰ ਕੇ ਕੀਤਾ ਨੌਜਵਾਨ ਦਾ ਕਤਲ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੋਗਾ-ਬਰਨਾਲਾ ਨੈਸ਼ਨਲ ਹਾਈਵੇ ’ਤੇ ਪਿੰਡ ਬੌਡੇ ਨਜ਼ਦੀਕ ਪੈਟਰੋਲ ਪੰਪ ਤੇ ਨੌਜਵਾਨ ਦਾ ਕਤਲ ਕਰਨ ਦਾ ਮਾਮਲਾ ਸਾਮਣੇ ਆਇਆ ਹੈ। ਜਾਣਕਾਰੀ ਮੁਤਾਬਕ ਪਿੰਡ ਬੌਡੇ ਦਾ ਨੌਜਵਾਨ ਜੋਗਿੰਦਰ ਸਿੰਘ ਪੈਟਰੋਲ ਪੰਪ ’ਤੇ ਕੰਮ ਕਰਦਾ ਸੀ ਜਿਸ ਦਾ ਅਣਪਛਾਤਿਆਂ ਵੱਲੋਂ ਬੇਸਬੈਟ ਮਾਰ ਕੇ ਕਤਲ ਕਰ ਦਿੱਤਾ ਗਿਆ। ਫਿਲਹਾਲ ਕਤਲ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।

ਜਾਣਕਾਰੀ ਅਨੁਸਾਰ ਦੋ ਅਣਪਛਾਤੇ ਵਿਅਕਤੀ ਪੈਟਰੋਲ ਪੰਪ ’ਤੇ ਬੋਤਲ 'ਚ ਤੇਲ ਪੁਆਉਣ ਲਈ ਆਏ ਸਨ ਪਰ ਪੰਪ ਕਰਿੰਦਿਆਂ ਵੱਲੋਂ ਬੋਤਲ ਵਿਚ ਤੇਲ ਪਾਉਣ ਤੋਂ ਇਨਕਾਰ ਕਰ ਦਿੱਤਾ। ਬਾਅਦ ਵਿਚ ਦੋ ਵਿਅਕਤੀ ਪੰਪ ’ਤੇ ਆਏ ਜਿਨ੍ਹਾਂ ਕਰਿੰਦੇ ਦਾ ਕਤਲ ਕਰ ਦਿੱਤਾ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ।