ਵੱਡੀ ਵਾਰਦਾਤ: ਨੌਜਵਾਨ ਨੇ ਪਰਿਵਾਰ ‘ਤੇ ਹਮਲਾ ਕਰਨ ਤੋਂ ਬਾਅਦ ਕੀਤੀ ਖ਼ੁਦਕੁਸ਼ੀ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮਲੋਟ ਤੋਂ ਇਕ ਮਾਮਲਾ ਸਾਹਮਣੇ ਆ ਰਹੀ ਹੈ, ਜਿਥੇ ਇਕ ਨੌਜਵਾਨ ਨੇ ਪਹਿਲਾਂ ਆਪਣੇ ਪਰਿਵਾਰਿਕ ਮੈਬਰਾਂ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਨ ਤੋਂ ਖ਼ੁਦਕੁਸ਼ੀ ਕਰ ਲਈ ਹੈ। ਦੱਸਿਆ ਜਾ ਰਿਹਾ ਹੈ ਕਿ ਅਮਰਿੰਦਰ ਸਿੰਘ ਨਾ ਦੇ ਨੌਜਵਾਨ ਦਾ ਆਪਣੇ ਘਰ ਵਿੱਚ ਕੋਈ ਘਰੇਲੂ ਵਿਵਾਦ ਚੱਲ ਰਿਹਾ ਸੀ। ਜਿਸ ਤੋਂ ਬਾਅਦ ਉਸ ਦੇ ਸਾਰੇ ਪਰਿਵਾਰਕ ਮੈਬਰ ਉਸ ਨੂੰ ਸਮਝਾਉਣ ਲਈ ਘਰ ਆਏ ਹੋਏ ਸੀ। ਸਵੇਰੇ ਅਮਰਿੰਦਰ ਸਿੰਘ ਨੇ ਘਰ ਵਿੱਚ ਸੁਤੇ ਪਰਿਵਾਰਿਕ ਮੈਬਰਾਂ ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ ਹੈ।

ਜਿਸ ਤੋਂ ਬਾਅਦ ਉਸ ਦੀ ਮਾਤਾ,ਭੈਣ, ਭੂਆ ਦਾ ਮੁੰਡਾ ਤੇ ਉਸ ਦੀ ਪਤਨੀ ਗੰਭੀਰ ਰੂਪ ਵਿੱਚ ਜਖ਼ਮੀ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਅਮਰਿੰਦਰ ਸਿੰਘ ਦੇ ਪਿਤਾ ਨੇ ਆਪਣੀ ਦੌੜ ਕੇ ਜਾਨ ਬਚਾਈ ਹੈ। ਪਰਿਵਾਰਿਕ ਮੈਬਰਾਂ ਤੇ ਹਮਲਾ ਕਰਨ ਤੋਂ ਬਾਅਦ ਨੌਜਵਾਨ ਅਮਰਿੰਦਰ ਨੇ ਫਾਹਾ ਲੱਗਾ ਖੁਦ ਵੀ ਖ਼ੁਦਕੁਸ਼ੀ ਕਰ ਲਈ ਹੈ। ਮ੍ਰਿਤਕ ਪਹਿਲਾਂ ਕਤਲ ਦੇ ਮਾਮਲੇ ਵਿੱਚ ਜੇਲ੍ਹ 'ਚ ਬੰਦ ਸੀ । ਉਹ ਜ਼ਮਾਨਤ 'ਤੇ ਘਰ ਆਇਆ ਸੀ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

More News

NRI Post
..
NRI Post
..
NRI Post
..