ਵੱਡੀ ਕਾਰਵਾਈ : ਪੁਲਿਸ ਨੇ ਰੈਸਟੋਰੈਂਟ ‘ਤੇ ਮਾਰਿਆ ਛਾਪਾ, ਦੋਸ਼ੀ ਗ੍ਰਿਫ਼ਤਾਰ

by Rimpi Sharma

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪੁਲਿਸ ਨੇ ਕਾਂਗਰਸ ਸਰਕਾਰ 'ਚ ਰਹੇ ਮੰਤਰੀ ਦੇ ਰਿਸ਼ਤੇਦਾਰ ਦੇ ਰੈਸਟੋਰੈਂਟ ਵਿੱਚ ਛਾਪਾ ਮਾਰਿਆ ਹੈ। ਇਸ ਦੌਰਾਨ ਪੁਲਿਸ ਨੇ ਕਈ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ। ਜਾਂਚ 'ਚ ਪਤਾ ਲਗਾ ਕਿ ਰੈਸਟੋਰੈਂਟ ਦਾ ਮਾਲਕ ਨਾਬਾਲਗ ਨੂੰ ਸ਼ਰਾਬ ਤੇ ਹੁੱਕਾ ਪਰੋਸ ਰਿਹਾ ਸੀ। ਫਿਲਹਾਲ ਪੁਲਿਸ ਨੇ ਰੈਸਟੋਰੈਂਟ ਦੇ ਮਾਲਕ ਸਮੇਤ ਕਈ ਲੋਕਾਂ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ । ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸਾਨੂੰ ਗੁਪਤ ਸੂਚਨਾ ਮਿਲੀ ਸੀ ਕਿ ਇਸ ਰੈਸਟੋਰੈਂਟ 'ਚ ਸ਼ਰਾਬ ਤੇ ਹੁੱਕਾ ਪਰੋਸ ਰਿਹਾ ਹੈ ।ਇਸ ਤੋਂ ਬਾਅਦ ਇਹ ਛਾਪੇਮਾਰੀ ਕੀਤੀ ਗਈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਰੈਸਟੋਰੈਂਟ ਮਾਲਕ ਕੋਲ ਸ਼ਰਾਬ ਪਰੋਸਣ ਦਾ ਕੋਈ ਲਾਇਸੈਂਸ ਨਹੀਂ ਹੈ ।