ਵੱਡੀ ਕਾਰਵਾਈ : ਗੈਂਗਸਟਰ ਅਰਸ਼ ਨਾਲ ਜੁੜੇ ਸ਼ੱਕੀ ਵਿਅਕਤੀਆਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਸ਼ੁਰੂ…

by Rimpi Sharma

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ CM ਭਗਵੰਤ ਮਾਨ ਵਲੋਂ ਪੰਜਾਬ ਨੂੰ ਅਪਰਾਧ ਮੁਕਤ ਕਰਨ ਲਈ ਚਲਾਈ ਮੁਹਿੰਮ ਦੌਰਾਨ ਹੁਣ ਪੰਜਾਬ ਪੁਲਿਸ ਵਲੋਂ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਪੰਜਾਬ ਪੁਲਿਸ ਵੱਡੇ ਪੱਧਰ ਤੇ ਕਾਰਵਾਈ ਕਰਦੇ ਅੱਤਵਾਦੀ ਅਰਸ਼ਦੀਪ ਸਿੰਘ ਉਰਫ਼ ਅਰਸ਼ ਨਾਲ ਜੁੜੇ ਸ਼ੱਕੀ ਵਿਅਕਤੀਆਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕਰ ਰਹੀ ਹੈ ।

DGP ਗੌਰਵ ਯਾਦਵ ਨੇ ਕਿਹਾ ਕਿ ਤਲਾਸ਼ੀ ਮੁਹਿੰਮ ਅਰਸ਼ ਨਾਲ ਸਬੰਧਿਤ ਕਈ ਵਿਅਕਤੀਆਂ ਕੋਲੋਂ ਪੁੱਛਗਿਛ ਤੋਂ ਬਾਅਦ ਸ਼ੁਰੂ ਕੀਤੀ ਗਈ । DGP ਨੇ ਕਿਹਾ ਕਿ ਹੋਰ ਜਾਣਕਾਰੀ ਲਈ ਕਈ ਵਿਕਅਤੀਆਂ ਨੂੰ ਹਿਰਾਸਤ 'ਚ ਲਿਆ ਗਿਆ ਤੇ ਛਾਪੇਮਾਰੀ ਦੌਰਾਨ ਉਨ੍ਹਾਂ ਕੋਲੋਂ ਅਪਰਾਧਿਕ ਸਮੱਗਰੀ ਜ਼ਬਤ ਕੀਤੀ ਗਈ ਹੈ। ਪੁਲਿਸ ਵਲੋਂ ਛਾਪੇਮਾਰੀ ਦੌਰਾਨ ਇਲੈਕਟ੍ਰਾਨਿਕ ਯੰਤਰਾਂ 'ਚੋ ਡਾਟਾ ਇਕੱਠਾ ਕੀਤਾ ਗਿਆ।

ਪੁਲਿਸ ਅਧਿਕਾਰੀ ਨੇ ਕਿਹਾ ਕਿ ਕੈਨੇਡਾ 'ਚ ਰਹਿਣ ਵਾਲਾ ਅਰਸ਼ਦੀਪ ਸਿੰਘ ਇੱਕ ਗੈਂਗਸਟਰ ਤੋਂ ਅੱਤਵਾਦੀ ਬਣਿਆ ਹੈ, ਜੋ ਕਿ ਪੰਜਾਬ ਸਮੇਤ ਕਈ ਜ਼ਿਲ੍ਹਿਆਂ 'ਚ ਅਪਰਾਧਕ ਮਾਮਲਿਆਂ ਵਿੱਚ ਸ਼ਾਮਲ ਹੈ। DGP ਗੌਰਵ ਨੇ ਕਿਹਾ ਕਿ ਅਰਸ਼ ਦੀ ਕੈਨੇਡਾ ਤੋਂ ਹਵਾਲਗੀ ਲਈ ਪ੍ਰਕਿਰਿਆ ਪਹਿਲਾਂ ਤੋਂ ਹੀ ਜਾਰੀ ਹੈ ਤੇ ਜਲਦ ਹੀ ਇਸ ਨੂੰ ਭਾਰਤ ਲਿਆਂਦਾ ਜਾਵੇਗਾ।