ਲੁਧਿਆਣਾ ਪੁਲਿਸ ਵਿਭਾਗ ‘ਚ ਹੋਇਆ ਵੱਡਾ ਫੇਰਬਦਲ, ਇਸ ਥਾਣਾ ਇੰਚਾਰਜ ਦੀ ਹੋਈ ਬਦਲੀ

by nripost

ਲੁਧਿਆਣਾ (ਰਾਘਵ): ਲੁਧਿਆਣਾ ਦੇ ਪੁਲਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਥਾਣਾ ਸਲੇਮ ਟਾਬਰੀ ਦੇ ਮੁਖੀ ਬਿਟਨ ਕੁਮਾਰ ਦਾ ਤਬਾਦਲਾ ਪੁਲਸ ਲਾਈਨ ਵਿਚ ਕਰ ਦਿੱਤਾ ਹੈ। ਇਸ ਮਗਰੋਂ ਥਾਣਾ ਸਲੇਮ ਟਾਬਰੀ ਦੇ ਇੰਸਪੈਕਟਰ ਅੰਮ੍ਰਿਤਪਾਲ ਸਿੰਘ ਨੂੰ ਨਵਾਂ ਮੁਖੀ ਨਿਯੁਕਤ ਕੀਤਾ ਗਿਆ ਹੈ। ਥਾਣਾ ਮੁਖੀ ਨੇ ਥਾਣੇ ਦੇ ਚਾਰਜ ਸੰਭਾਲਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਥਾਣੇ ਵਿਚ ਆਉਣ ਵਾਲੇ ਹਰ ਵਿਅਕਤੀ ਦੀ ਸੁਣਵਾਈ ਕੀਤੀ ਜਾਵੇਗੀ ਅਤੇ ਲੋਕਾਂ ਨੂੰ ਇਨਸਾਫ਼ ਦੁਆਇਆ ਜਾਵੇਗਾ।

More News

NRI Post
..
NRI Post
..
NRI Post
..