ਭਾਰਤ ਦੀ ਖੂਫ਼ੀਆਂ ਜਾਣਕਾਰੀਆਂ ਪਾਕਿਸਤਾਨ ਭੇਜਣ ਵਾਲਾ ਵਿਅਕਤੀ ਕਾਬੂ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਠਾਨਕੋਟ ਪੁਲਿਸ ਨੇ ਖੁਫ਼ੀਆਂ ਜਾਣਕਾਰੀਆਂ ਪਾਕਿਸਤਾਨ ਭੇਜਣ ਦੇ ਦੋਸ਼ ’ਚ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਦੋਸ਼ੀ ਦੀ ਪਛਾਣ ਜਗਦੀਸ ਸਿੰਘ ਉਰਫ ਜੱਗਾ ਵਾਸੀ ਪਿੰਡ ਫੱਤੇਚੱਕ ਨਰੋਟ ਜੈਮਲ ਸਿੰਘ ਦੇ ਤੌਰ ’ਤੇ ਹੋਈ ਹੈ। ਉਕਤ ਵਿਅਕਤੀ ਭਾਰਤ-ਪਾਕਿਸਤਾਨ ਸੀਮਾ ਦੇ ਨੇੜੇ ਪੈਂਦੇ ਪਿੰਡ ਦਾ ਰਹਿਣ ਵਾਲਾ ਸੀ। ਇਹ ਅਕਸਰ ਆਪਣੇ ਮੋਬਾਇਲ ਤੋਂ ਪਾਕਿਸਤਾਨ ਦੇ ਕੁਝ ਨੰਬਰਾਂ ’ਤੇ ਫੋਨ ਕਰਦਾ ਸੀ।

ਉਕਤ ਵਿਅਕਤੀ ਆਪਣੇ ਹੋਰ ਸਾਥੀਆਂ ਦੇ ਨਾਲ ਸ਼ੋਸਲ ਮੀਡੀਆ ਦੇ ਰਾਹੀਂ ਭਾਰਤ ਦੀ ਖੂਫੀਆਂ ਜਾਣਕਾਰੀਆਂ ਪਾਕਿਸਤਾਨ ਵਿਚ ਬੈਠੇ ਲੋਕਾਂ ਦੇ ਨਾਲ ਸ਼ੇਅਰ ਕਰਦਾ ਸੀ। ਉਕਤ ਵਿਅਕਤੀ ਵੱਲੋਂ ਦੇਸ਼ ਦੀ ਸੁਰੱਖਿਆ 'ਤੇ ਅਖੰਡਤਾਂ ਨੂੰ ਤਾਕ ’ਤੇ ਰੱਖਿਆ ਗਿਆ ਅਤੇ ਦੁਸ਼ਮਣ ਦੇਸ਼ ਨੂੰ ਅਜਿਹੀਆਂ ਜਾਣਕਾਰੀਆਂ ਭੇਜੀਆਂ ਗਈਆਂ ,ਜੋ ਕਿ ਉਹ ਭਾਰਤ ਖ਼ਿਲਾਫ਼ ਇਸਤੇਮਾਲ ਕਰ ਸਕਦਾ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ।