ਨਸ਼ੇ ਦੀ ਹਾਲਤ ‘ਚ ਵਿਅਕਤੀ ਨੇ ਕੁੱਤੇ ਨੂੰ ਵੱਢੀ ਦੰਦੀ ਤੇ ਮਾਰਿਆ ਚਾਕੂ, ਦੋਸ਼ੀ ਗ੍ਰਿਫਤਾਰ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਮਰੀਕਾ ਦੇ ਕੈਲੀਫੋਰਨੀਆ ਸੂਬੇ 'ਚ ਇੱਕ ਵਿਅਕਤੀ ਵੱਲੋਂ ਪੁਲਿਸ ਦੇ ਇੱਕ ਕੁੱਤੇ ਨੂੰ ਕਥਿਤ ਤੌਰ ‘ਤੇ ਵੱਢਣ ਅਤੇ ਚਾਕੂ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਦੋਸ਼ੀ ਵਿਅਕਤੀ ਨੂੰ ਹਿਰਾਸਤ 'ਚ ਲੈ ਲਿਆ। ਪੁਲਿਸ ਮੁਤਾਬਕ ਦੋਸ਼ੀ ਵਿਅਕਤੀ ਸ਼ਾਇਦ ਸ਼ਰਾਬ ਦੇ ਨਸ਼ੇ 'ਚ ਸੀ। ਪੁਲਿਸ ਨੂੰ ਬਜ਼ੁਰਗ ਨੇ ਦੱਸਿਆ ਕਿ ਉਕਤ ਵਿਅਕਤੀ ਚੋਰੀ ਦੀ ਨੀਅਤ ਨਾਲ ਉਸ ਦੇ ਘਰ ਵਿਚ ਦਾਖਲ ਹੋਇਆ ਸੀ ਅਤੇ ਉਸ ਨੂੰ ਜਾਨੋਂ ਮਾਰਨ ਤੇ ਟਰੱਕ ਚੋਰੀ ਕਰਨ ਦੀਆਂ ਧਮਕੀਆਂ ਦਿੱਤੀਆਂ ਸਨ।

ਪੁਲਿਸ ਨੇ ਮੁਲਜ਼ਮ ਨੂੰ ਘਰੋਂ ਬਾਹਰ ਆਉਣ ਲਈ ਕਿਹਾ ਪਰ ਉਹ ਬਾਹਰ ਨਹੀਂ ਆਇਆ। ਇਸ ਤੋਂ ਬਾਅਦ ਪੁਲਿਸ K9 ਨਾਮ ਦੇ ਖੋਜੀ ਕੁੱਤੇ ਨਾਲ ਘਰ ਵਿੱਚ ਦਾਖਲ ਹੋਈ। ਇਸ ਦੌਰਾਨ ਮੁਲਜ਼ਮ ਨੇ ਕੁੱਤੇ ਦੇ ਚਿਹਰੇ 'ਤੇ ਵੱਢ ਕੇ ਉਸ ਨੂੰ ਚਾਕੂ ਮਾਰ ਕੇ ਜ਼ਖ਼ਮੀ ਕਰ ਦਿੱਤਾ। ਇਸ ਘਟਨਾ 'ਚ ਦੋਸ਼ੀ ਵਿਅਕਤੀ ਵੀ ਜ਼ਖਮੀ ਹੋ ਗਿਆ, ਜਿਸ ਨੂੰ ਪੁਲਿਸ ਨੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ।