
ਅੰਮ੍ਰਿਤਸਰ (ਰਾਘਵ): ਅੰਮ੍ਰਿਤਸਰ ਦੇ ਮਕਬੂਲਪੁਰਾ ਤੋਂ ਮਾਮਲਾ ਸਾਹਮਣੇ ਆਇਆ ਹੈ ਜਿਥੇ ਇਕ ਨਿੱਜੀ ਹਸਪਤਾਲ ਵਿਚ ਦਾਖਲ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਵੱਲੋਂ ਹਸਪਤਾਲ ਪ੍ਰਸ਼ਾਸ਼ਨ 'ਤੇ ਇਲਜ਼ਾਮ ਲਗਾਏ ਹਨ ਕਿ ਉਨ੍ਹਾਂ ਦਾ ਪਰਿਵਾਰਕ ਮੈਂਬਰ (30) ਸਾਲ ਹਸਪਤਾਲ ਵਿਚ ਹਰਨੀਆ ਦਾ ਆਪ੍ਰੇਸ਼ਨ ਕਰਵਾਉਣ ਆਇਆ ਸੀ ਪਰ ਆਪ੍ਰੇਸ਼ਨ ਮਗਰੋਂ ਉਸਦੀ ਮੌਤ ਹੋਈ ਗਈ ਹੈ। ਉਧਰ ਹਸਪਤਾਲ ਪ੍ਰਸ਼ਾਸ਼ਨ ਦਾ ਕਹਿਣਾ ਹੈ ਕਿ ਸਾਡੇ ਸਰਜਨ ਅਤੇ ਡਾਕਟਰ ਵੱਲੋਂ ਆਪ੍ਰੇਸ਼ਨ ਕਰਨ ਮਗਰੋਂ ਮਰੀਜ਼ ਨਾਲ ਗੱਲਬਾਤ ਕੀਤੀ ਗਈ, ਉਹ ਠੀਕ ਸੀ ਪਰ ਬਾਅਦ ਵਿਚ ਉਸਨੂੰ ਘਬਰਾਹਟ ਹੋਣ ਲੱਗੀ ਅਤੇ ਉਸਦੀ ਮੋਤ ਹੋਈ ਹੈ । ਇਸ ਸਾਰੇ ਮਾਮਲੇ ਦੇ ਚਲਦੇ ਮ੍ਰਿਤਕ ਦੇ ਪਰਿਵਾਰ ਵੱਲੋਂ ਹਸਪਤਾਲ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਗਿਆ ਅਤੇ ਮੌਕੇ 'ਤੇ ਪਹੁੰਚੀ ਪੁਲਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਹੈ।
ਇਸ ਸੰਬਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੇ 30 ਸਾਲ ਦੇ ਪਰਿਵਾਰਿਕ ਮੈਂਬਰ ਨੂੰ ਇਸ ਨਿੱਜੀ ਹਸਪਤਾਲ ਵਿਚ ਹਰਨੀਆ ਦੇ ਆਪ੍ਰੇਸ਼ਨ ਲਈ ਦਾਖਲ ਕਰਵਾਇਆ ਗਿਆ ਸੀ ਅਤੇ ਆਪ੍ਰੇਸ਼ਨ ਹੋਣ ਤੋਂ ਕੁਝ ਸਮਾਂ ਬਾਅਦ ਉਸਦੀ ਮੋਤ ਦੀ ਗੱਲ ਸਾਹਮਣੇ ਆਈ ਹੈ ਜਿਸਦੇ ਚਲਦੇ ਪਰਿਵਾਰ ਵੱਲੋ ਰੋਸ ਵੱਜੋਂ ਹਸਪਤਾਲ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਅਤੇ ਪੁਲਸ ਪ੍ਰਸ਼ਾਸ਼ਨ ਕੋਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ।
ਇਸ ਸੰਬਧੀ ਹਸਪਤਾਲ ਪ੍ਰਸ਼ਾਸਨ ਦਾ ਇਹ ਕਹਿਣਾ ਹੈ ਕਿ ਅਸੀਂ ਸਰਜਨ ਅਤੇ ਡਾਕਟਰ ਦੀ ਨਿਗਰਾਨੀ ਵਿਚ ਆਪ੍ਰੇਸ਼ਨ ਕੀਤਾ ਅਤੇ ਆਪ੍ਰੇਸ਼ਨ ਤੋਂ ਬਾਅਦ ਮਰੀਜ਼ ਨਾਲ ਗੱਲਬਾਤ ਕਰਨ 'ਤੇ ਉਹ ਬਿਲਕੁਲ ਠੀਕ ਸੀ ਪਰ ਕੁਝ ਸਮੇਂ ਬਾਅਦ ਮਰੀਜ਼ ਦੀ ਮੌਤ ਹੋ ਗਈ ਜਿਸ ਵਿਚ ਹਸਪਤਾਲ ਪ੍ਰਸ਼ਾਸ਼ਨ ਦਾ ਕੋਈ ਵੀ ਕਸੂਰ ਨਹੀਂ ਹੈ।।। ਅਸੀਂ ਮ੍ਰਿਤਕ ਦੇ ਪਰਿਵਾਰ ਨਾਲ ਪੂਰਾ ਸਹਿਯੋਗ ਕਰ ਰਹੇ ਹਾਂ ਅਤੇ ਉਸਦੀ ਫਾਇਲ ਅਤੇ ਰਿਪੋਰਟ ਵੀ ਪਰਿਵਾਰਕ ਨੂੰ ਮੁਹੱਈਆ ਕਰਵਾ ਦਿੱਤੀ ਹੈ। ਉਧਰ ਮੌਕੇ 'ਤੇ ਪਹੁੰਚੀ ਪੁਲਸ ਦਾ ਇਹ ਕਹਿਣਾ ਹੈ ਕਿ ਅਸੀਂ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨਾਲ ਗਲਬਾਤ ਕੀਤੀ ਹੈ ਜੇਕਰ ਉਹ ਕਾਰਵਾਈ ਦੀ ਮੰਗ ਕਰਦੇ ਹਨ ਤਾਂ ਅਸੀ ਲਾਸ਼ ਪੋਸਟਮਾਰਟਮ ਲਈ ਭੇਜ ਰਿਪੋਰਟ ਮੁਤਾਬਿਕ ਬਣਦੀ ਕਾਰਵਾਈ ਅਮਲ ਵਿਚ ਲਿਆਵਾਂਗੇ।