ਯੂਕ੍ਰੇਨ ਸੰਕਟ ਨੂੰ ਲੈ ਕੇ ‘ਮਨੀਸ਼ ਤਿਵਾੜੀ’ ਨੇ ਘੇਰੀ ਆਪਣੀ ਹੀ ਸਰਕਾਰ ਕਿਹਾ …

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) ; ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਆਪਣੀ ਹੀ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ, ਸੁਨੀਲ ਜਾਖੜ ਅਤੇ ਸੂਬਾ ਇੰਚਾਰਜ ਹਰੀਸ਼ ਚੌਧਰੀ 'ਤੇ ਸਿੱਧਾ ਹਮਲਾ ਬੋਲਿਆ ਹੈ।ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਯੂਕ੍ਰੇਨ 'ਚ ਪੰਜਾਬ ਦੇ ਬੱਚੇ ਖ਼ਤਰੇ 'ਚ ਹਨ ਤਾਂ ਚੰਨੀ, ਸਿੱਧੂ, ਜਾਖੜ ਅਤੇ ਚੌਧਰੀ ਕੀ ਕਰ ਰਹੇ ਹਨ।

ਉਨ੍ਹਾਂ ਟਵੀਟ ਕਰਦਿਆਂ ਕਿਹਾ ਹੈ ਕਿ ਹੈਰਾਨੀ ਦੀ ਗੱਲ ਹੈ ਕਿ ਕਾਂਗਰਸ ਦੇ ਇਹ ਆਗੂ ਕਿਤੇ ਵੀ ਨਜ਼ਰ ਨਹੀਂ ਆ ਰਹੇ ਹਨ ਅਤੇ ਨਾ ਹੀ ਉਨ੍ਹਾਂ ਦੀ ਆਵਾਜ਼ ਸੁਣੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਕੀ ਸਿਰਫ ਪੰਜਾਬ ਦੇ ਸੰਸਦ ਮੈਂਬਰ ਨੂੰ ਹੀ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ।