CM ਭਗਵੰਤ ਮਾਨ ਨੂੰ ਮਨੀਸ਼ ਤਿਵਾੜੀ ਨੇ ਦਿੱਤੀ ਵਧਾਈ ਕਿਹਾ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਵਿਧਾਨ ਸਭਾ ਚੋਣਾਂ 'ਚ ਕਰਾਰੀ ਹਾਰ ਤੋਂ ਬਾਅਦ ਕਾਂਗਰਸ ਵਿੱਚ ਪੈਦਾ ਹੋਏ ਘਮਾਸਾਨ ਦਰਮਿਆਨ ਅਨੰਦਪੁਰ ਸਾਹਿਬ ਸੀਟ ਤੋਂ ਪਾਰਟੀ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵਧਾਈ ਦਿੱਤੀ । ਤਿਵਾੜੀ ਨੇ ਆਪਣੇ ਟਵਿੱਟਰ ਹੈਂਡਲ 'ਤੇ ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ਦੇ ਸੱਦੇ ਦਾ ਹਵਾਲਾ ਦਿੰਦਿਆਂ ਟਵੀਟ ਕੀਤਾ ਕਿ ਉਹ ਮਾਨ ਨੂੰ ਵਧਾਈ ਦਿੰਦੇ ਹਨ ਅਤੇ ਉਨ੍ਹਾਂ ਦੇ ਸਹੁੰ ਚੁੱਕ ਸਮਾਗਮ ਵਿੱਚ ਸੱਦਾ ਦੇਣ ਲਈ ਧੰਨਵਾਦ ਕਰਦੇ ਹਨ।

ਉਨ੍ਹਾਂ ਲਿਖਿਆ ਕਿ ਸੰਸਦ ਦਾ ਸੈਸ਼ਨ ਚੱਲ ਰਿਹਾ ਹੈ, ਇਸ ਲਈ ਉਹ ਸਮਾਗਮ ਵਿੱਚ ਸ਼ਾਮਲ ਨਹੀਂ ਹੋ ਸਕਣਗੇ। ਉਨ੍ਹਾਂ ਲਿਖਿਆ ਕਿ ਇਹ ਵਿਡੰਬਨਾ ਹੀ ਹੈ ਕਿ ਉਨ੍ਹਾਂ ਨੂੰ ਚੰਨੀ ਦੇ ਸਹੁੰ ਚੁੱਕ ਸਮਾਗਮ ਵਿੱਚ ਨਹੀਂ ਬੁਲਾਇਆ ਗਿਆ ਸੀ, ਹਾਲਾਂਕਿ ਉਹ ਉਨ੍ਹਾਂ ਦੀ ਹੀ ਪਾਰਟੀ ਦੇ ਸੰਸਦ ਮੈਂਬਰ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਸਾਬਕਾ ਮੁੱਖ ਮੰਤਰੀ ਚੰਨੀ 2 ਸੀਟਾਂ 'ਤੇ ਹਾਰ ਗਏ ਸਨ।

ਇਸ ਹਾਰ ਤੋਂ ਬਾਅਦ ਪਾਰਟੀ 'ਚ ਕਈ ਆਗੂਆਂ, ਵਰਕਰਾਂ ਦੇ ਬਿਆਨ ਆ ਰਹੇ ਹਨ ਅਤੇ ਤਿੰਨ ਦਿੱਗਜ ਨੇਤਾਵਾਂ ਸਿੱਧੂ, ਚੰਨੀ ਤੇ ਸੁਨੀਲ ਜਾਖੜ ਦੇ ਧੜਿਆਂ ਵਿਚਾਲੇ ਇਕ ਦੂਜੇ 'ਤੇ ਦੋਸ਼ ਲਾਉਣੇ ਤੇ ਹਾਰ ਦੀ ਠੀਕਰਾ ਭੰਨ੍ਹਣ ਦੀਆਂ ਕੋਸ਼ਿਸ਼ਾਂ ਦਾ ਸਿਲਸਿਲਾ ਜਾਰੀ ਹੈ। ਸਿੱਧੂ ਨੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਦੇ ਨਿਰਦੇਸ਼ਾਂ 'ਤੇ ਅੱਜ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।