ਮਨੀਸ਼ਾ ਗੁਲਾਟੀ ਨੂੰ ਨਹੀਂ ਪਸੰਦ ਆਇਆ ਸੁਪਰੀਮ ਕੋਰਟ ਦਾ ਫੈਸਲਾ!

by jaskamal

ਨਿਊਜ਼ ਡੈਸਕ : ਸੁਪਰੀਮ ਕੋਰਟ ਵੱਲੋਂ "SEX WORKERS" 'ਤੇ ਲਏ ਗਏ ਫੈਸਲੇ 'ਤੇ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ  ਮਨੀਸ਼ਾ ਗੁਲਾਟੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਮਨੀਸ਼ਾ ਗੁਲਾਟੀ ਦਾ ਕਹਿਣਾ ਹੈ ਕਿ ਮੇਰੀ ਮਾਨਯੋਗ ਸੁਪਰੀਮ ਕੋਰਟ ਨੂੰ ਅਪੀਲ ਹੈ ਕਿ ਉਹ ਸੈਕਸ ਵਰਕਰ ਦੇ ਫੈਸਲੇ 'ਤੇ ਮੁੜ ਵਿਚਾਰ ਕਰੇ। ਸਾਰੀਆਂ ਔਰਤਾਂ ਨੂੰ ਸਿੱਖਿਆ ਤੇ ਕੰਮ ਸਹੂਲਤ ਦੇਣ ਦੀ ਪਹਿਲ ਕੀਤੀ ਜਾਵੇ, ਤਾਂ ਜੋ ਕਿਸੇ ਨੂੰ ਇਸ ਕੰਮ 'ਚ ਪੈਣ ਦੀ ਲੋੜ ਹੀ ਨਾ ਪਵੇ।

ਉਨ੍ਹਾਂ ਕਿਹਾ ਹੈ ਕਿ ਔਰਤਾਂ ਦੇ ਸ਼ਕਤੀਕਰਨ ਦੀ ਗੱਲ ਤਾਂ ਬਹੁਤ ਕਰਦੇ ਹਾਂ ਤਾਂ ਪਰ ਉਸ ਉੱਪਰ ਅਮਲ ਨਹੀਂ ਕਰਦੇ। ਉਨ੍ਹਾਂ ਨੇ ਕਿਹਾ ਹੈ ਕਿ ਔਰਤਾਂ ਨੂੰ ਰੁਜ਼ਗਾਰ ਦਿੱਤਾ ਜਾਵੇ ਤਾਂ ਕਿ ਉਹ ਸੈਕਸ ਵਰਕਰ ਨਾ ਬਣੇ। ਉਨ੍ਹਾਂ ਨੇ ਸੁਪਰੀਮ ਕੋਰਟ ਨੂੰ ਇਕ ਹੋਰ ਅਪੀਲ ਕਰਦੇ ਹੋਏ ਕਿਹਾ ਹੈ ਕਿ ਲਿਵ  ਇਨ ਰਿਲੇਸ਼ਨਸ਼ਿਪ ਉੱਤੇ ਦਿੱਤੇ ਗਏ ਫੈਸਲੇ ਨੂੰ ਮੁੜ ਵਿਚਾਰਿਆ ਜਾਵੇ।