CM Mann ਦੀ ਵੱਡੀ ਕਾਰਵਾਈ; ਕਈ ਵੱਡੇ VIP’s ਦੀ ਸੁਰੱਖਿਆ ‘ਚ ਕੀਤੀ ਕਟੌਤੀ

by jaskamal

ਨਿਊਜ਼ ਡੈਸਕ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੱਤਾ 'ਚ ਆਉਂਦੇ ਹੀ ਲਗਾਤਾਰ ਵੱਡੇ ਫੈਸਲੇ ਲੈ ਰਹੇ ਹਨ। ਇਸ ਕੜੀ 'ਚ CM ਭਗਵੰਤ ਮਾਨ ਨੇ ਪੰਜਾਬ 'ਚ ਵੀਆਈਪੀ ਸੁਰੱਖਿਆ ਨੂੰ ਲੈ ਕੇ ਵੱਡੀ ਕਾਰਵਾਈ ਕੀਤੀ ਹੈ। ਇਸ ਵਿਚਾਲੇ ਅੱਜ ਮਾਨ ਸਰਕਾਰ ਨੇ ਵੀਆਈਪੀ ਸੁਰੱਖਿਆ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ, ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ, ਸਾਬਕਾ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ, ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਸਾਬਕਾ ਐੱਮਪੀ ਸੁਨੀਲ ਜਾਖੜ, ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ, ਨਵਤੇਜ ਸਿੰਘ ਚੀਮਾ ਤੇ ਕੇਵਲ ਸਿੰਘ ਢਿੱਲੋਂ ਦੀ ਸੁਰੱਖਿਆ 'ਚ ਕਟੌਤੀ ਕੀਤੀ ਗਈ ਹੈ।

ਸਰਕਾਰ ਨੇ ਇਨ੍ਹਾਂ ਵੱਡੇ ਨੇਤਾਵਾਂ ਤੋਂ ਇਲਾਵਾ ਕਈ ਸਾਬਕਾ ਮੰਤਰੀਆਂ ਦੀ ਸੁਰੱਖਿਆ 'ਚ ਕਟੌਤੀ ਕੀਤੀ ਹੈ। ਇਸ ਦੇ ਨਾਲ ਹੀ ਪੰਜਾਬ ਪੁਲਿਸ ਨੇ 127 ਪੁਲਿਸ ਮੁਲਾਜ਼ਮ ਅਤੇ 9 ਗੱਡੀਆਂ ਵਾਪਸ ਮੰਗਵਾਈਆਂ ਹਨ।