ਭ੍ਰਿਸ਼ਟਾਚਾਰ ਖਿਲਾਫ਼ ਮਾਨ ਸਰਕਾਰ ਦਾ ਵੱਡਾ ਐਕਸ਼ਨ, ਮਹਿਲਾ ਕਲਰਕ ਖਿਲਾਫ਼ ਪਰਚਾ ਦਰਜ

by jaskamal

ਨਿਊਜ਼ ਡੈਸਕ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭ੍ਰਿਸ਼ਟਾਚਾਰ ਖਿਲਾਫ਼ ਵੱਡਾ ਐਕਸ਼ਨ ਲਿਆ ਹੈ। ਮੁੱਖ ਮੰਤਰੀ ਨੇ ਬੀਤੇ ਦਿਨੀ ਹੈਲਪਲਾਈਨ ਨੰਬਰ ਜਾਰੀ ਕੀਤਾ ਸੀ। ਉਸ ਹੈਲਪਲਾਈਨ ਨੰਬਰ ਉੱਤੇ ਸ਼ਿਕਾਇਤ ਆਈ ਸੀ। ਜਲੰਧਰ ਦੇ ਤਹਿਸੀਲਦਾਰ ਦਫ਼ਤਰ ਦੀ ਮਹਿਲਾ ਕਲਰਕ 'ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਰਿਸ਼ਵਤ ਲੈਣ ਦੇ ਮਾਮਲੇ 'ਚ FIR ਦਰਜ ਕਰਨ ਦੇ ਹੁਕਮ ਜਾਰੀ ਕੀਤੇ ਹਨ। ਸ਼ਿਕਾਇਕ ਕਰਤਾ ਨੇ ਦੋਸ਼ ਲਾਏ ਹਨ ਕਿ ਉਕਤ ਕਲਰਕ ਵੱਲੋਂ 4 ਲੱਖ 80 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ ਸੀ।

ਪੁਲਿਸ ਨੇ ਉਕਤ ਮਹਿਲਾ ਕਲਰਕ ਨੂੰ ਕੱਲ੍ਹ ਸ਼ਾਮ ਹੀ ਗ੍ਰਿਫਤਾਰ ਕਰ ਲਿਆ ਸੀ ਪਰ ਮਹਿਲਾ ਗਰਭਵਤੀ ਸੀ ਜਿਸ ਕਾਰਨ ਉਸ ਨੂੰ ਸਰਕਾਰਾ ਹਸਪਤਾਲ ਵਿਚ ਹੀ ਰੱਖਿਆ ਗਿਆ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਰਿਸ਼ਵਤ ਲੈਣ ਦੇ ਮਾਮਲੇ ਵਿਚ ਉਕਤ ਮਹਿਲਾ ਕਲਰਕ ਵਿਰੁੱਧ ਪਰਚਾ ਦਰਜ ਕਰ ਲਿਆ ਗਿਆ ਹੈ ਤੇ ਹੁਣ ਮੁਲਜ਼ਮ ਨੂੰ ਅਦਾਲਤ ਵਿਖੇ ਪੇਸ਼ ਕੀਤਾ ਜਾਵੇਗਾ।

More News

NRI Post
..
NRI Post
..
NRI Post
..