ਮਾਨ ਸਰਕਾਰ ਨੂੰ ਹਾਈ ਕੋਰਟ ਤੋਂ ਮਿਲਿਆ ਵੱਡਾ ਝੱਟਕਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਸਰਕਾਰ ਨੂੰ ਪਹਿਲਾਂ NGT ਤੋਂ ਵੱਡਾ ਝਟਕਾ ਮਿਲਿਆ ਸੀ। ਹੁਣ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਲੋਂ ਵੱਡਾ ਝੱਟਕਾ ਦਿੱਤਾ ਗਿਆ ਹੈ। ਹਾਈ ਕੋਰਟ ਨੇ ਕਿਹਾ ਕਿ ਪੈਟਰੋਲ ਪੰਪ ਮਾਲਕ ਨੂੰ ਰੋਡ ਟੈਕਸ ਫੀਸ ਦੇ ਭੇਜੇ ਨੋਟਿਸਾਂ 'ਤੇ ਰੋਕ ਲੱਗਾ ਦਿੱਤੀ ਗਈ ਹੈ । ਉਨ੍ਹਾਂ ਨੇ ਕਿਹਾ ਕਿ ਜੇਕਰ ਫੀਸ ਨਾ ਦਿੱਤੀ ਗਈ ਤਾਂ ਪੈਟਰੋਲ ਪੰਪਾ ਦੀ NOC ਨੂੰ ਰੱਦ ਕਰ ਦਿੱਤਾ ਜਾਵੇਗਾ ਤੇ ਉਸ ਨੂੰ ਬੰਦ ਕਰਨ ਦੀ ਚੇਤਾਵਨੀ ਵੀ ਦਿੱਤੀ ਹੈ । ਜ਼ਿਕਰਯੋਗ ਹੈ ਕਿ 440 ਪੈਟਰੋਲ ਪੰਪਾ ਮਾਲਕਾਂ ਨੇ ਇਕ ਮਾਮਲੇ ਨੂੰ ਲੈ ਕੇ ਪਟੀਸ਼ਨ ਦਿੱਤੀ ਸੀ। ਜਿਸ ਤੋਂ ਬਾਅਦ ਹਾਈ ਕੋਰਟ ਨੇ ਰੋਡ ਟੈਕਸ ਫੀਡ ਦੇ ਭੇਜੇ ਨੋਟਿਸਾਂ ਤੇ ਰੋਕ ਲਗਾਉਂਦੇ ਹੋਏ। ਪੰਜਾਬ ਸਰਕਾਰ ਕੋਲੋਂ ਇਸ ਦਾ ਜਵਾਬ ਮੰਗਿਆ ਹੈ। ਦੱਸ ਦਈਏ ਕਿ ਪੰਜਾਬ ਸਰਕਾਰ ਨੂੰ NGT ਵਲੋਂ ਵਾਤਾਵਰਨ ਪ੍ਰਦੂਸ਼ਣ ਨੂੰ ਲੈ ਕੇ 2ਹਜ਼ਾਰ ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।