ਉਪ ਚੋਣ ਲਈ ਮਨਪ੍ਰੀਤ ਬਾਦਲ ਨੇ ਗਿੱਦੜਬਾਹਾ ਤੋਂ ਭਰੇ ਨਾਮਜ਼ਦਗੀ ਕਾਗਜ਼

by nripost

ਗਿੱਦੜਬਾਹਾ (ਜਸਪ੍ਰੀਤ): ਗਿੱਦੜਬਾਹਾ ਵਿਧਾਨ ਸਭਾ ਹਲਕੇ ਤੋਂ ਜਿ਼ਮਨੀ ਚੋਣ ਵਿਚ ਭਾਜਪਾ ਦੇ ਉਮੀਦਵਾਰ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਗਿੱਦੜਬਾਹਾ ਵਿਖੇ ਐਸਡੀਐਮ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ। ਇਸ ਮੌਕੇ ਉਹਨਾਂ ਨਾਲ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ, ਅਵਿਨਾਸ਼ ਰਾਏ ਖੰਨਾ ਸਮੇਤ ਭਾਜਪਾ ਦੀ ਜ਼ਿਲ੍ਹਾ ਲੀਡਰਸ਼ਿਪ ਮੌਜੂਦ ਸੀ। ਦੱਸਿਆ ਜਾ ਰਿਹਾ ਹੈ ਕਿ ਗਿੱਦੜਬਾਹਾ ਜ਼ਿਮਨੀ ਚੋਣ ਲਈ ‘ਆਪ’ ਦੇ ਹਰਦੀਪ ਸਿੰਘ ਡਿੰਪੀ ਢਿੱਲੋਂ ਦੁਪਹਿਰ 2 ਵਜੇ ਤੋਂ ਬਾਅਦ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਉਨ੍ਹਾਂ ਨਾਲ ਕੈਬਨਿਟ ਮੰਤਰੀ ਅਮਨ ਅਰੋੜਾ ਤੇ ਪਾਰਟੀ ਦੇ ਹੋਰ ਆਗੂ ‘ਆਪ’ ਦੇ ਡਿੰਪੀ ਢਿੱਲੋਂ ਨਾਲ ਮੌਜੂਦ ਹੋਣਗੇ। ਭਾਜਪਾ ਨੇ 1 ਤੋਂ 2.30 ਵਜੇ ਤੱਕ ਨਾਮਜ਼ਦਗੀਆਂ ਭਰਨ ਦਾ ਸਮਾਂ ਦਿੱਤਾ ਹੈ।

More News

NRI Post
..
NRI Post
..
NRI Post
..