ਮਨਪ੍ਰੀਤ ਬਾਦਲ ਨੇ ਰਾਜਾ ਵੜਿੰਗ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਕਿਹਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਾਬਕਾ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਸਾਲੇ ਜੈਜੀਤ ਸਿੰਘ ਜੌਹਲ ਨੇ ਰਾਜਾ ਵੜਿੰਗ ਨੂੰ ਪ੍ਰਧਾਨ ਬਣਾਏ ਜਾਣ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਜੈਜੀਤ ਸਿੰਘ ਨੇ ਕਿਹਾ ਕਿ ਚੋਣਾਂ ਸਮੇਂ ਅਮਰਿੰਦਰ ਸਿੰਘ ਰਾਜਾ ਵੜਿੰਗ ਸਟੇਜ ’ਤੇ ਆਖਦੇ ਸਨ ਕਿ ਬਠਿੰਡਾ ਤੋਂ ਲੈ ਕੇ ਜਲਾਲਾਬਾਦ ਤੱਕ ਬਾਦਲਾਂ ਨੂੰ ਹਰਾਓ। ਵੜਿੰਗ ਆਖ ਰਹੇ ਸਨ ਕਿ ਮਨਪ੍ਰੀਤ ਬਾਦਲ ਨੂੰ ਵੀ ਹਰਾਇਆ ਜਾਵੇ।

ਜੈਜੀਤ ਨੇ ਕਿਹਾ ਕਿ ਮਨਪ੍ਰੀਤ ਬਾਦਲ ਕਾਂਗਰਸ ਦੇ ਹੀ ਉਮੀਦਵਾਰ ਸਨ 'ਤੇ ਪੰਜੇ ਦੇ ਚੋਣ ਨਿਸ਼ਾਨ ’ਤੇ ਚੋਣ ਲੜ ਰਹੇ ਸਨ, ਜੇਕਰ ਤੁਸੀਂ ਆਪਣੇ ਹੀ ਉਮੀਦਵਾਰ ਨੂੰ ਚੋਣਾਂ 'ਚ ਹਰਾਉਣ ਦੀ ਗੱਲ ਕਰਦੇ ਹੋ ਅਤੇ ਅਜਿਹਾ ਬਿਆਨ ਦੇਣ ਵਾਲੇ ਨੂੰ ਵੱਡੇ ਅਹੁਦੇ ਦੇ ਕੇ ਨਿਵਾਜ਼ਦੇ ਹੋ ਤਾਂ ਇਸ ਨਾਲ ਵਰਕਰਾਂ ਵਿਚ ਗ਼ਲਤ ਸੰਦੇਸ਼ ਜਾਂਦਾ ਹੈ।

ਕਾਂਗਰਸ ਹਾਈਕਮਾਨ ਨੂੰ ਰਾਜਾ ਵੜਿੰਗ'ਤੇ ਭਾਰਤ ਭੂਸ਼ਣ ਆਸ਼ੂ ਨੂੰ ਪੁੱਛਣਾ ਜ਼ਰੂਰ ਚਾਹੀਦਾ ਸੀ ਕਿ ਉਨ੍ਹਾਂ ਨੇ ਕਾਂਗਰਸ ਉਮੀਦਵਾਰ ਖ਼ਿਲਾਫ਼ ਅਜਿਹੀ ਬਿਆਨਬਾਜ਼ੀ ਕਿਉਂ ਕੀਤੀ ਜਦਕਿ ਮਨਪ੍ਰੀਤ ਬਾਦਲ ਨੇ ਅੱਜ ਤੱਕ ਕਿਸੇ ਖ਼ਿਲਾਫ਼ ਕੋਈ ਬਿਆਨ ਨਹੀਂ ਦਿੱਤਾ ਹੈ।