ਮਹਾਰਾਸ਼ਟਰ :ਮਹਾਰਾਸ਼ਟਰ' ਚ ਡਿੱਗੀ ਪੰਜ ਮੰਜ਼ਿਲਾ ਰਿਹਾਇਸ਼ੀ ਇਮਾਰਤ ਡਿਗਣ ਦੇ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ ਅਤੇ 18 ਦੇ ਕਰੀਬ ਲੋਕ ਅਜੇ ਵੀ ਮਲਬੇ ਵਿੱਚ ਫਸੇ ਹੋਏ ਹਨ ਤਕਰੀਬਨ 50 ਲੋਕਾਂ ਨੂੰ ਬਾਹਰ ਕੱਢ ਕੇ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।ਜਦ ਇਸਦੀ ਜਾਣਕਾਰੀ ਪੁਲਿਸ ਨੂੰ ਦਿਤੀ ਗਈ ਤਾਂ ਪੁਲਿਸ ਨੇ ਦੱਸਿਆ ਕਿ ਇਮਾਰਤ ਦਸ ਸਾਲ ਪੁਰਾਣੀ ਸੀ। ਇਮਾਰਤ ਡਿੱਗਣ ਨਾਲ ਤਕਰੀਬਨ 70 ਲੋਕ ਮਲਬੇ ਵਿੱਚ ਫਸ ਗਏ।
ਮਹਾਰਾਸ਼ਟਰ ਦੀ ਮੰਤਰੀ ਅਦਿਤੀ ਤਟਕਰੇ ਅਤੇ ਏਕਨਾਥ ਸ਼ਿੰਦੇ ਕੱਲ੍ਹ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਅਦਿਤੀ ਤਟਕਰੇ ਨੇ ਮੀਡੀਆ ਨੂੰ ਦੱਸਿਆ ਹੈ ਕਿ ਬਹੁਤ ਸਾਰੇ ਜ਼ਖ਼ਮੀਆਂ ਦਾ ਇਲਾਜ ਚੱਲ ਰਿਹਾ ਹੈ ਅਤੇ ਕੁਝ ਨੂੰ ਛੁੱਟੀ ਦੇ ਦਿੱਤੀ ਗਈ ਹੈ। ਐਥੇ ਦਸ ਦੇਇਆ ਕਿ NDRF ਦੀਆਂ ਚਾਰ ਟੀਮਾਂ ਹਾਦਸੇ ਵਾਲੀ ਥਾਂ ‘ਤੇ ਰਾਹਤ ਅਤੇ ਬਚਾਅ ਕਾਰਜਾਂ ਵਿਚ ਲੱਗੀ ਹੋਈਆਂ ਹਨ।



