ਕਾਂਗਰਸ ਦੇ ਕਈ ਸਾਬਕਾ ਵਿਧਾਇਕ ਭਾਜਪਾ ‘ਚ ਹੋਣਗੇ ਸ਼ਾਮਲ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ 'ਚ ਕਾਂਗਰਸ ਨੂੰ ਵੱਡਾ ਝਟਕਾ ਲੱਗਣ ਜਾ ਰਿਹਾ ਹੈ। ਪਿਛਲੀ ਸਰਕਾਰ 'ਚ ਸਿਹਤ ਮੰਤਰੀ ਰਹੇ ਬਲਬੀਰ ਸਿੰਘ ਸਿੱਧੂ, ਉਨ੍ਹਾਂ ਦੇ ਭਰਾ ਤੇ ਮੋਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ, ਸਾਬਕਾ ਮੰਤਰੀ ਡਾ. ਰਾਜ ਕੁਮਾਰ ਵੇਰਕਾ ਭਾਰਤੀ ਜਨਤਾ ਪਾਰਟੀ 'ਚ ਸ਼ਾਮਲ ਹੋਣ ਜਾ ਰਹੇ ਹਨ।

ਭਾਰਤੀ ਜਨਤਾ ਪਾਰਟੀ 'ਚ ਸ਼ਾਮਲ ਹੋਣ ਵਾਲੇ ਕਾਂਗਰਸੀ ਆਗੂਆਂ 'ਤੇ ਟਿੱਪਣੀ ਕਰਦੇ ਹੋਏ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੇ ਕਾਰਜਕਾਲ 'ਚ ਜਿਨ੍ਹਾਂ ਲੋਕਾਂ ਨੇ ਗਲਤ ਕੰਮ ਕੀਤੇ ਹਨ, ਉਨ੍ਹਾਂ ਤੋਂ ਬਚਣ ਲਈ ਇਹ ਸਾਰੇ ਭਾਜਪਾ 'ਚ ਜਾ ਰਹੇ ਹਨ।

ਉਨ੍ਹਾਂ ਨੇ ਕਿਹਾ ਕਿ ਇਹ ਭਾਜਪਾ ਲਈ ਵੀ ਸਹੀ ਨਹੀਂ ਹੈ ਕਿ ਅੱਜ ਜਿੱਥੇ ਵੱਡੇ ਕਤਲਕਾਂਡ ਦੇ ਚੱਲਦਿਆਂ ਪੂਰੇ ਸੂਬੇ 'ਚ ਸੋਗ ਦੀ ਲਹਿਰ ਹੈ, ਅਜਿਹੇ 'ਚ ਪੰਜਾਬੀਆਂ ਨਾਲ ਦੁੱਖ ਸਾਂਝਾ ਕਰਨ ਦੀ ਬਜਾਏ ਅਮਿਤ ਸ਼ਾਹ ਦੂਜੀਆਂ ਪਾਰਟੀਆਂ ਦੇ ਆਗੂਆਂ ਨੂੰ ਭਾਜਪਾ 'ਚ ਸ਼ਾਮਲ ਕਰ ਰਹੇ ਹਨ।