ਸਹੁਰੇ ਪਰਿਵਾਰ ਤੋਂ ਪ੍ਰੇਸ਼ਾਨ ਵਿਆਹੁਤਾ ਵੱਲੋਂ ਖ਼ੁਦਕੁਸ਼ੀ

by nripost

ਲੁਧਿਆਣਾ (ਨੇਹਾ): ਸਹੁਰੇ ਪਰਿਵਾਰ ਦੀ ਤਸ਼ੱਦਦ ਤੋਂ ਬੁਰੀ ਤਰ੍ਹਾਂ ਪਰੇਸ਼ਾਨ ਹੋਈ ਪੰਜ ਸਾਲ ਦੇ ਬੱਚੇ ਦੀ ਮਾਂ ਨੇ ਆਪਣੇ ਕਮਰੇ 'ਚ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ। ਇਸ ਮਾਮਲੇ ਵਿੱਚ ਥਾਣਾ ਡੇਹਲੋ ਦੀ ਪੁਲਿਸ ਨੇ ਮ੍ਰਿਤਕਾ ਦਿਵਿਆ ਕੁਮਾਰੀ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ। ਪੁਲਿਸ ਨੇ ਦਿਵਿਆ ਕੁਮਾਰੀ ਦੇ ਭਰਾ ਨਿਊ ਸੁਭਾਸ਼ ਨਗਰ ਦੇ ਵਾਸੀ ਪੰਕਜ ਦੀ ਸ਼ਿਕਾਇਤ 'ਤੇ ਆਲਮਗੀਰ ਦੇ ਰਹਿਣ ਵਾਲੇ ਲੜਕੀ ਦੇ ਪਤੀ ਜਸਕਰਨ ਸਿੰਘ, ਉਸਦੀ ਸੱਸ ਹਰਜਿੰਦਰ ਕੌਰ ਅਤੇ ਦਿਓਰ ਮਨੇ ਦੇ ਖਿਲਾਫ ਮੁਕਦਮਾ ਦਰਜ ਕਰ ਲਿਆ ਹੈ।

ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਪੰਕਜ ਨੇ ਦੱਸਿਆ ਕਿ ਸਾਲ 2017 ਵਿੱਚ ਉਸਦੀ ਭੈਣ ਦਾ ਵਿਆਹ ਜਸਕਰਨ ਸਿੰਘ ਨਾਲ ਹੋਇਆ ਸੀ। ਵਿਆਹ ਦੇ ਕੁਝ ਦਿਨਾਂ ਬਾਅਦ ਹੀ ਮੁਲਜਮ ਉਸਨੂੰ ਤੰਗ ਪਰੇਸ਼ਾਨ ਕਰਨ ਲੱਗ ਪਏ। ਇੱਕ ਸਾਲ ਬਾਅਦ ਉਸਦੀ ਭੈਣ ਨੇ ਬੇਟੇ ਨੂੰ ਜਨਮ ਦਿੱਤਾ। ਬੱਚੇ ਦੇ ਜਨਮ ਤੋਂ ਬਾਅਦ ਵੀ ਮੁਲਜਮਾਂ ਨੇ ਲੜਕੀ ਨੂੰ ਤੰਗ ਕਰਨਾ ਬੰਦ ਨਹੀਂ ਕੀਤਾ। ਪੰਕਜ ਨੇ ਦੱਸਿਆ ਕਿ ਉਸਦੀ ਭੈਣ ਮੁਲਜਮਾਂ ਦੇ ਜ਼ੁਲਮ ਤੋਂ ਇਸ ਕਦਰ ਪਰੇਸ਼ਾਨ ਹੋ ਗਈ ਕਿ ਉਸਨੇ ਆਪਣੇ ਕਮਰੇ ਵਿੱਚ ਫਾਹਾ ਲਗਾ ਕੇ ਜੀਵਨ ਲੀਲਾ ਸਮਾਪਤ ਕਰ ਲਈ। ਉਧਰੋਂ ਇਸ ਮਾਮਲੇ ਵਿੱਚ ਥਾਣਾ ਡੇਹਲੋ ਦੀ ਪੁਲਿਸ ਨੇ ਦੱਸਿਆ ਕਿ ਪੰਕਜ ਦੀ ਸ਼ਿਕਾਇਤ ਤੇ ਜਸਕਰਨ ਸਿੰਘ, ਹਰਜਿੰਦਰ ਕੌਰ ਅਤੇ ਮਨੇ ਦੇ ਖਿਲਾਫ ਮੁਕਦਮਾ ਦਰਜ ਕਰਕੇ ਜਸਕਰਨ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਬਾਕੀ ਮੁਲਜ਼ਮਾਂ ਨੂੰ ਵੀ ਜਲਦੀ ਹੀ ਹਿਰਾਸਤ ਵਿੱਚ ਲਿਆ ਜਾਵੇਗਾ।