3 ਮੋਟਰਸਾਈਕਲ ਸਵਾਰ ਨਕਾਬਪੋਸ਼ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਦੋ ਨੌਜਵਾਨ ‘ਤੇ ਕੀਤਾ ਹਮਲਾ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ 'ਚ ਗੁੰਡਾ ਅਨਸਰਾਂ ਦੇ ਹੌਂਸਲੇ ਬੁਲੰਦ ਹੋ ਗਏ ਹਨ। ਹੁਣ ਪਿੰਡ ਮੱਲ੍ਹੀਵਾਲ ਵਿਖੇ ਮੋਟਰਸਾਈਕਲ ’ਤੇ ਜਾ ਰਹੇ ਦੋ ਨੌਜਵਾਨਾਂ ਨੂੰ 3 ਮੋਟਰਸਾਈਕਲ ਸਵਾਰ ਨਕਾਬਪੋਸ਼ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਗੰਭੀਰ ਜ਼ਖ਼ਮੀ ਕਰ ਦਿੱਤਾ। ਨੰਦ ਲਾਲ ਨੇ ਦੱਸਿਆ ਕਿ ਉਹ ਨਕੋਦਰ ਤੋਂ ਪਿੰਡ ਚੱਕ ਚੇਲਾ ਆਪਣੇ ਬੇਟੇ ਨਵਜੋਤ ਸਿੰਘ ਅਤੇ ਭਤੀਜੇ ਚਰਨਜੀਤ ਪੁੱਤਰ ਬਲਕਾਰ ਸਿੰਘ ਨਾਲ ਮੋਟਰ ਸਾਈਕਲ ’ਤੇ ਆ ਰਿਹਾ ਸੀ ਅਤੇ ਕਿਸੇ ਕੰਮ ਲਈ ਮਲਸੀਆਂ ਰੁਕ ਗਿਆ ਜਦਕਿ ਉਸ ਦਾ ਬੇਟਾ ਨਵਜੋਤ ਤੇ ਭਤੀਜਾ ਚਰਨਜੀਤ ਮੋਟਰਸਾਈਕਲ ’ਤੇ ਪਿੰਡ ਚੱਕ ਚੇਲਾ ਲਈ ਚੱਲ ਪਏ। ਉਨ੍ਹਾਂ ਦੱਸਿਆ ਕਿ ਪਿੰਡ ਮੱਲ੍ਹੀਵਾਲ ਦੇ ਨਜ਼ਦੀਕ 3 ਮੋਟਰਸਾਈਕਲ ਸਵਾਰ ਨਕਾਬਪੋਸ਼ ਵਿਅਕਤੀ, ਜੋਕਿ ਤੇਜ਼ਧਾਰ ਹਥਿਆਰਾਂ ਨਾਲ ਲੈਸ ਸਨ, ਉਨ੍ਹਾਂ ਨੂੰ ਘੇਰ ਕੇ ਜਾਨਲੇਵਾ ਹਮਲਾ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਨਵਜੋਤ ਅਤੇ ਚਰਨਜੀਤ ਨੇ ਖੇਤਾਂ ਵਲ ਭੱਜ ਕੇ ਆਪਣੀ ਜਾਨ ਬਚਾਉਣ ਦੀ ਕੋਸ਼ਿਸ਼ ਕੀਤੀ। ਹਮਲਾਵਰਾਂ ਨੇ ਪਿਛਾ ਕਰਕੇ ਦੋਹਾਂ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ