ਰਾਜਧਾਨੀ ’ਚ ਮਾਸਕ ਪਹਿਨਣਾ ਹੋਇਆ ਲਾਜ਼ਮੀ, ਨਹੀਂ ਤਾਂ ਭਰਨਾ ਪਵੇਗਾ ਜੁਰਮਾਨਾ

by jaskamal

ਨਿਊਜ਼ ਡੈਸਕ : ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਨੇ ਅਹਿਮ ਫ਼ੈਸਲਾ ਲੈਂਦਿਆਂ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਹੈ। ਇਸ ਫ਼ੈਸਲੇ ਤਹਿਤ ਮਾਸਕ ਨਾ ਪਾਉਣ ਵਾਲਿਆਂ ਨੂੰ 500 ਰੁਪਏ ਜੁਰਮਾਨਾ ਭਰਨਾ ਪਵੇਗਾ। ਚੰਡੀਗੜ੍ਹ ’ਚ ਬੱਸ, ਟੈਕਸੀਆਂ, ਸਿਨੇਮਾਘਰ, ਕੋਚਿੰਗ ਸੈਂਟਰਾਂ, ਸਕੂਲ, ਦਫ਼ਤਰ, ਇਨਡੋਰ ਪ੍ਰੋਗਰਾਮਾਂ ’ਚ ਹਰ ਹਾਲ ’ਚ ਮਾਸਕ ਪਹਿਨਣਾ ਜ਼ਰੂਰੀ ਕੀਤਾ ਗਿਆ ਹੈ। ਜੇ ਇਨ੍ਹਾਂ ਥਾਵਾਂ ’ਤੇ ਕੋਈ ਵਿਅਕਤੀ ਮਾਸਕ ਤੋਂ ਬਿਨਾਂ ਜਾਂਦਾ ਹੈ ਤਾਂ ਉਸ ਨੂੰ 500 ਰੁਪਏ ਦਾ ਜੁਰਮਾਨਾ ਭਰਨਾ ਪਵੇਗਾ।