ਟਾਟਾ ਸਟੀਲ ਪਲਾਂਟ ‘ਚ ਵੱਡਾ ਧਮਾਕਾ, ਕਈ ਮੁਲਾਜ਼ਮ ਜ਼ਖ਼ਮੀ

by jaskamal

ਨਿਊਜ਼ ਡੈਸਕ : ਝਾਰਖੰਡ ਦੇ ਜਮਸ਼ੇਦਪੁਰ ਸਥਿਤ ਟਾਟਾ ਸਟੀਲ ਪਲਾਂਟ 'ਚ ਜ਼ਬਰਦਸਤ ਧਮਾਕਾ ਹੋਇਆ ਹੈ, ਜਿਸ ਕਾਰਨ ਪਲਾਂਟ 'ਚ ਭਿਆਨਕ ਅੱਗ ਲੱਗ ਗਈ ਹੈ। ਇਸ ਘਟਨਾ 'ਚ 3 ਮਜ਼ਦੂਰ ਜ਼ਖਮੀ ਹੋ ਗਏ ਹਨ। ਹਾਦਸੇ ਤੋਂ ਬਾਅਦ ਮਜ਼ਦੂਰਾਂ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਹਾਦਸੇ 'ਚ ਜ਼ਖਮੀ ਹੋਏ ਮਜ਼ਦੂਰਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਡਾਕਟਰਾਂ ਦੀ 11 ਮੈਂਬਰੀ ਟੀਮ ਉਸ ਦੇ ਇਲਾਜ 'ਚ ਲੱਗੀ ਹੋਈ ਹੈ।

ਜਮਸ਼ੇਦਪੁਰ ਘਟਨਾ 'ਤੇ CM ਹੇਮੰਤ ਸੋਰੇਨ ਨੇ ਟਵੀਟ ਕੀਤਾ, 'ਜਮਸ਼ੇਦਪੁਰ ਦੇ ਟਾਟਾ ਸਟੀਲ ਪਲਾਂਟ 'ਚ ਧਮਾਕਾ ਹੋਇਆ ਹੈ। ਜ਼ਿਲ੍ਹਾ ਪ੍ਰਸ਼ਾਸਨ, ਟਾਟਾ ਸਟੀਲ ਪ੍ਰਬੰਧਨ ਨਾਲ ਤਾਲਮੇਲ ਕਰਕੇ ਜ਼ਖਮੀਆਂ ਦੇ ਜਲਦੀ ਇਲਾਜ ਲਈ ਕਾਰਵਾਈ ਕਰ ਰਿਹਾ ਹੈ।