ਘੱਲੂਘਾਰੇ ਵਾਲੇ ਦਿਨ ਅੰਮ੍ਰਿਤਸਰ ‘ਚ ਹੋ ਸਕਦਾ ਵੱਡਾ ਅੱਤਵਾਦੀ ਹਮਲਾ

by mediateam

ਅੰਮ੍ਰਿਤਸਰ (ਵਿਕਰਮ ਸਹਿਜਪਾਲ) : 6 ਜੂਨ ਨੂੰ ਸਾਕਾ ਨੀਲਾ ਤਾਰਾ ਦੀ ਬਰਸੀ ਹੈ ਤੇ ਪੁਲਿਸ ਨੂੰ ਖ਼ੁਫ਼ੀਆ ਏਜੰਸੀਆਂ ਤੋਂ ਇਨਪੁੱਟ ਮਿਲਿਆ ਹੈ ਕਿ ਅੱਤਵਾਦੀ ਸੰਗਠਨ ਪੰਜਾਬ ਵਿਚ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫ਼ਿਰਾਕ 'ਚ ਹਨ।

ਪੁਲਿਸ ਨੂੰ ਮਿਲੇ ਹੈਂਡ ਗ੍ਰਨੇਡ 

ਪਹਿਲਾਂ ਪੁਲਿਸ ਨੇ ਰਾਜਾਸਾਂਸੀ ਇਲਾਕੇ 'ਚ ਦੋ ਹੈਂਡ ਗ੍ਰਨੇਡ ਬਰਾਮਦ ਕੀਤੇ ਹਨ। ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਇਨ੍ਹਾਂ ਦਾ ਇਸਤੇਮਾਲ ਸਾਕਾ ਨੀਲਾ ਤਾਰਾ ਦੀ ਬਰਸੀ ਮੌਕੇ ਕੀਤਾ ਜਾਣਾ ਸੀ।

ਗ੍ਰਿਫ਼ਤਾਰ ਹੋਏ 2 ਅੱਤਵਾਦੀ

ਦੋ ਦਿਨ ਪਹਿਲਾਂ ਪੁਲਿਸ ਨੇ ਦੋ ਅੱਤਵਾਦੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਵੀ ਪੁੱਛਗਿੱਛ ਵਿਚ ਕਈ ਅਹਿਮ ਖੁਲਾਸੇ ਕੀਤੇ ਹਨ। ਸੂਬੇ ਵਿਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਖ਼ੁਫ਼ੀਆ ਇਨਪੁੱਟ ਤੋਂ ਬਾਅਦ ਪੁਲਿਸ ਨੇ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ (BK) ਦੇ ਦੋ ਅੱਤਵਾਦੀਆਂ ਨੂੰ ਅੰਮ੍ਰਿਤਸਰ ਅਤੇ ਫਿਰੋਜ਼ਪੁਰ ਤੋਂ ਗ੍ਰਿਫ਼ਤਾਰ ਕੀਤਾ ਸੀ। 

ਇਹ ਦੋਨੋਂ ਅੱਤਵਾਦੀ ਪੰਜਾਬ 'ਚ Operation Bluestar ਦੀ ਵਰ੍ਹੇਗੰਢ ਮੌਕੇ ਵੱਡੇ ਅੱਤਵਾਦੀ ਹਮਲੇ ਦੀ ਤਿਆਰੀ ਵਿਚ ਸਨ। ਦੋਨੋਂ ਅੱਤਵਾਦੀ ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ISI ਦੀ ਸਾਜ਼ਿਸ਼ ਤਹਿਤ ਸੂਬੇ ਵਿਚ ਫ਼ਿਰਕੂ ਸਦਭਾਵਨਾ ਨੂੰ ਭੰਗ ਕਰਨ ਦੀ ਫ਼ਿਰਾਕ 'ਚ ਸਨ। ਦੋਨੋਂ ਸੱਤ ਦਿਨਾ ਪੁਲਿਸ ਰਿਮਾਂਡ 'ਤੇ ਹਨ। ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

More News

NRI Post
..
NRI Post
..
NRI Post
..