ਮੰਗਾਂ ਨੂੰ ਲੈ ਕੇ ਡੇਅਰੀ ਫਾਰਮਰਜ਼ ਤੇ ਪੰਜਾਬ ਸਰਕਾਰ ਵਿਚਕਾਰ ਮੀਟਿੰਗ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਦੁੱਧ ਦੇ ਭਾਅ ਤੇ ਹੋਰ ਮੰਗਾਂ ਨੂੰ ਲੈ ਕੇ ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ ਦੇ ਆਗੂਆਂ ਦੀ ਮੀਟਿੰਗ ਮੁੜ ਤੋਂ ਪੰਜਾਬ ਸਰਕਾਰ ਨਾਲ ਹੋਵੇਗੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਹੋਈ ਮੀਟਿੰਗ ਵਿੱਚ ਕੋਈ ਸਹਿਮਤੀ ਨਹੀਂ ਬਣੀ ਸੀ।

ਜ਼ਿਕਰਯੋਗ ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ ਤੇ ਪੰਜਾਬ ਸਰਕਾਰ ਵਿਚਕਾਰ ਮੰਗਾਂ ਨੂੰ ਲੈ ਕੇ ਸਹਿਮਤੀ ਨਹੀਂ ਬਣੀ ਸੀ। ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਸੀ ਕਿ ਸਰਕਾਰ ਹਰ ਪਹਿਲੂ ਨੂੰ ਗੰਭੀਰਤਾ ਨਾਲ ਘੋਖ ਰਹੀ ਹੈ। ਅਸੀਂ ਹਰ ਮੰਗ ਉਪਰ ਚਰਚਾ ਕਰ ਰਹੇ ਹਾਂ। ਉਮੀਦ ਹੈ ਕਿ ਮਾਮਲਾ ਜਲਦੀ ਹੱਲ ਹੋ ਜਾਵੇਗਾ।

ਦੱਸ ਦਈਏ ਕਿ ਅਧਿਕਾਰੀ ਨੇ ਧਰਨੇ ਵਿੱਚ ਪਹੁੰਚ ਕੇ ਦੱਸਿਆ ਕਿ ਮਿਲਕਫੈੱਡ ਪਹਿਲਾਂ ਹੀ ਖ਼ਰੀਦ ਭਾਅ 20 ਰੁਪਏ ਪ੍ਰਤੀ ਕਿੱਲੋ ਫੈਟ ਵਧਾ ਚੁੱਕਾ ਹੈ। ਹੁਣ ਵੀ ਇਸ ਉਤੇ ਕੰਮ ਕੀਤਾ ਜਾ ਰਿਹਾ ਹੈ।