ਇਮਰਾਨ ਖਾਨ ਦੀ ਪਾਰਟੀ ਦਾ ਸੰਸਦ ਮੈਬਰ ਗ੍ਰਿਫਤਾਰ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਾਕਿਸਤਾਨ 'ਚ ਇਮਰਾਨ ਖਾਨ ਦੇ ਪੀਟੀਆਈ ਸਸੰਦ ਮੈਬਰ ਆਜ਼ਮ ਸਵਾਤੀ ਨੂੰ ਗ੍ਰਿਫਤਾਰ ਕਰ ਲਿਆ ਹੈ। ਉਨ੍ਹਾਂ 'ਤੇ ਦੋਸ਼ ਹੈ ਕਿ ਉਸ ਨੇ ਫੋਜ ਦੇ ਅਫਸਰਾਂ ਖ਼ਿਲਾਫ਼ ਸੋਸ਼ਲ ਮੀਡੀਆ 'ਤੇ ਪੋਸਟ ਪਾਈ ਸੀ। ਪੋਸਟ ਵਿੱਚ ਫੋਜ ਦੇ ਸੀਨੀਅਰ ਅਧਿਕਾਰੀਆਂ ਖ਼ਿਲਾਫ਼ ਅਪਮਾਨਜਨਕ ਧਮਕੀ ਭਰੀ ਭਾਸ਼ਾ ਦੀ ਵਰਤੋਂ ਕੀਤੀ ਸੀ। ਜ਼ਿਕਰਯੋਗ ਹੈ ਕਿ ਇਹ 2 ਮਹੀਨਿਆਂ 'ਚ ਦੂਜੀ ਗ੍ਰਿਫਤਾਰੀ ਹੈ। ਸਵਾਤੀ ਨੂੰ ਪਹਿਲਾਂ ਤੋਂ ਦਰਜ FIR ਦੇ ਆਧਾਰ 'ਤੇ ਕਾਬੂ ਕੀਤਾ ਗਿਆ ਹੈ। ਇਹ FIR ਪ੍ਰੀਵੈਂਨਸ਼ਨ ਆਫ਼ ਇਲੈਕਟ੍ਰਾਨਿਕ ਕ੍ਰਾਈਮ ਤਹਿਤ ਦਰਜ ਕੀਤੀ ਗਈ ਸੀ। ਦੱਸਿਆ ਜਾ ਰਿਹਾ ਕਿ ਉਸ ਨੇ 3 ਹੋਰ ਫ਼ੌਜੀ ਅਧਿਕਾਰੀਆਂ ਖਿਲਾਫ ਅਸ਼ਲੀਲ ਭਾਸ਼ਾ ਵਰਤਣ ਦਾ ਦੋਸ਼ ਲਾਇਆ ਸੀ ।