ਪੰਜਾਬ ‘ਚ ਮੀਂਹ ਤੇ ਤੂਫ਼ਾਨ ਨੂੰ ਲੈ ਕੇ ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

by nripost

ਜਲੰਧਰ (ਰਾਘਵ): ਪੰਜਾਬ 'ਚ ਗਰਮੀ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਇਸੇ ਦੌਰਾਨ ਮੌਸਮ ਵਿਭਾਗ ਵਲੋਂ ਵੱਡੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਸ ਦੇ ਮੱਦੇਨਜ਼ਰ 16 ਤਾਰੀਖ਼ ਮਤਲਬ ਕਿ ਭਲਕੇ ਕਈ ਥਾਵਾਂ 'ਤੇ ਬਿਜਲੀ ਅਤੇ ਤੂਫ਼ਾਨ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਦੋਂ ਕਿ 17 ਮਈ ਨੂੰ ਕਿਸੇ ਤਰ੍ਹਾਂ ਦਾ ਕੋਈ ਅਲਰਟ ਨਹੀਂ ਹੈ।

ਇਸ ਤੋਂ ਬਾਅਦ 18 ਤੋਂ 20 ਤਾਰੀਖ਼ ਤੱਕ ਮੀਂਹ ਅਤੇ ਹਨ੍ਹੇਰੀ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਹ ਅਲਰਟ ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਮਾਨਸਾ ਲਈ ਜਾਰੀ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਬਠਿੰਡਾ 'ਚ ਸਭ ਤੋਂ ਵੱਧ ਗਰਮੀ ਦਰਜ ਕੀਤੀ ਗਈ ਹੈ। ਇੱਥੇ ਪਾਰਾ 43.6 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। ਪੰਜਾਬ 'ਚ ਪੱਛਮੀ ਗੜਬੜੀ ਹੋਣ ਕਾਰਨ ਵਾਰ-ਵਾਰ ਮੌਸਮ ਬਦਲ ਰਿਹਾ ਹੈ।

More News

NRI Post
..
NRI Post
..
NRI Post
..