ਜਲੰਧਰ (ਰਾਘਵ): ਪੰਜਾਬ 'ਚ ਅਗਲੇ ਪੰਜ ਦਿਨਾਂ ਦੌਰਾਨ ਮੌਸਮ ਬਦਲਣ ਵਾਲਾ ਹੈ। ਮੌਸਮ ਵਿਭਾਗ ਅਨੁਸਾਰ, 9 ਅਗਸਤ ਤੋਂ 13 ਅਗਸਤ ਤੱਕ ਸੂਬੇ ਦੇ ਕਈ ਹਿੱਸਿਆਂ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ ਦੇ ਅਸਾਰ ਹਨ, ਜਦਕਿ ਕੁਝ ਜ਼ਿਲ੍ਹਿਆਂ ਵਿੱਚ ਤੇਜ਼ ਵਰਖਾ ਵੀ ਹੋ ਸਕਦੀ ਹੈ। ਇਸ ਦੌਰਾਨ ਵਿਭਾਗ ਨੇ 10 ਅਗਸਤ ਨੂੰ ਪਠਾਨਕੋਟ, ਹੁਸ਼ਿਆਰਪੁਰ, ਸੰਗਰੂਰ ਤੇਜ਼ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ।
11 ਤੇ 12 ਅਗਸਤ ਨੂੰ ਸੂਬੇ ਦੇ ਕੁਝ ਜ਼ਿਲ੍ਹਿਆਂ ਜਿਵੇਂ ਫਾਜ਼ਿਲਕਾ, ਮੁਕਤਸਰ, ਬਠਿੰਡਾ, ਫਰੀਦਕੋਟ, ਫਿਰੋਜ਼ਪੁਰ ਅਤੇ ਤਰਨ ਤਾਰਨ 'ਚ ਸੁੱਕਾ ਮੌਸਮ ਰਹੇਗਾ ਪਰ ਬਾਕੀ ਜ਼ਿਲ੍ਹਿਆਂ ਵਿਚ ਬੁੰਦਾ ਬਾਂਦੀ ਹੋਵੇਗੀ। 13 ਅਗਸਤ ਨੂੰ ਪੰਜਾਬ ਦੇ ਸਾਰੇ ਜ਼ਿਲ੍ਹਿਆਂ 'ਚ 25-50 ਫੀਸਦੀ ਸਥਾਨਾਂ ‘ਤੇ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ, ਇਸ ਦੌਰਾਨ ਕਈ ਜ਼ਿਲ੍ਹਿਆਂ ਵਿੱਚ ਹਲਕੇ ਤੋਂ ਦਰਮਿਆਨਾ ਮੀਂਹ ਪੈ ਹੋ ਸਕਦੀ ਹੈ, ਜਿਸ ਨਾਲ ਤਾਪਮਾਨ ਵਿੱਚ ਵੀ ਕੁਝ ਕਮੀ ਆ ਸਕਦੀ ਹੈ।



