ਪੰਜਾਬ ‘ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

by nripost

ਲੁਧਿਆਣਾ (ਰਾਘਵ): ਪੰਜਾਬ 'ਚ ਕਈ ਥਾਈਂ ਹੋਈ ਬਰਸਾਤ ਨੇ ਲੋਕਾਂ ਨੂੰ ਲਗਾਤਾਰ ਪੈ ਰਹੀ ਗਰਮੀ ਤੋਂ ਰਾਹਤ ਦਿਵਾਈ ਹੈ। ਮੰਗਲਵਾਰ ਸਵੇਰ ਤੋਂ ਵੀ ਲਗਾਤਾਰ ਹਲਕੀ ਬਰਸਾਤ ਹੋ ਰਹੀ ਹੈ। ਸੂਬੇ ਦੇ ਤਾਪਮਾਨ ਵਿਚ ਵੀ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਇਕ ਵੇਲੇ ਜਿੱਥੇ ਤਾਪਮਾਨ 47 ਡਿਗਰੀ ਤੋਂ ਵੀ ਪਾਰ ਹੋ ਗਿਆ ਸੀ, ਉੱਥੇ ਹੀ ਸਾਰੇ ਜ਼ਿਲ੍ਹਿਆਂ ਵਿਚ ਤਾਪਮਾਨ 40 ਡਿਗਰੀ ਤੋਂ ਹੋਠਾਂ ਆ ਗਿਆ ਹੈ।

ਪਿਛਲੇ 24 ਘੰਟਿਆਂ ਦੀ ਗੱਲ ਕਰੀਏ ਤਾਂ ਤਾਪਮਾਨ ਵਿਚ 1.9 ਡਿਗਰੀ ਗਿਰਾਵਟ ਦਰਜ ਕੀਤੀ ਗਈ। ਇਸ ਨਾਲ ਪਾਰਾ ਆਮ ਦੇ ਨੇੜੇ ਪਹੁੰਚ ਗਿਆ ਹੈ। ਸਭ ਤੋਂ ਵੱਧ ਤਾਪਮਾਨ ਅੰਮ੍ਰਿਤਸਰ ਤੇ ਗੁਰਦਾਸਪੁਰ ਵਿਚ ਦਰਜ ਕੀਤਾ ਗਿਆ, ਜਿੱਥੇ ਪਾਰਾ 37.5 ਡਿਗਰੀ ਰਿਹਾ। ਉੱਥੇ ਹੀ ਮੌਸਮ ਵਿਭਾਗ ਨੇ ਸਾਰਾ ਹਫ਼ਤਾ ਮੌਸਮ ਖ਼ਰਾਬ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਵਿਭਾਗ ਵੱਲੋਂ 18 ਤੋਂ 22 ਜੂਨ ਤਕ ਸੂਬੇ ਵਿਚ ਕਈ ਥਾਈਂ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ।

ਭਾਰਤੀ ਮੌਸਮ ਵਿਗਿਆਨ ਕੇਂਦਰ ਮੁਤਾਬਕ ਅੱਜ ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਨਵਾਂਸ਼ਹਿਰ, ਐੱਸ.ਏ.ਐੱਸ. ਨਗਰ, ਫ਼ਤਹਿਗੜ੍ਹ ਸਾਹਿਬ, ਪਟਿਆਲਾ, ਅੰਮ੍ਰਿਤਸਰ, ਤਰਨ ਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਬਰਨਾਲਾ ਤੇ ਮਾਨਸਾ ਵਿਚ ਬਾਰਿਸ਼ ਦਾ ਅਸਰ ਵੇਖਣ ਨੂੰ ਮਿਲੇਗਾ।

ਇਸ ਦੇ ਨਾਲ ਹੀ ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਨਵਾਂਸ਼ਹਿਰ, ਐੱਸ.ਏ.ਐੱਸ. ਨਗਰ, ਫ਼ਤਹਿਗੜ੍ਹ ਸਾਹਿਬ ਅਤੇ ਪਟਿਆਲਾ ਵਿਚ ਮੀਂਹ ਦੇ ਨਾਲ-ਨਾਲ ਹਨੇਰੀ ਚੱਲਣ ਦੀ ਵੀ ਸੰਭਾਵਨਾ ਜਤਾਈ ਗਈ ਹੈ। ਇਨ੍ਹਾਂ ਜ਼ਿਲ੍ਹਿਆਂ ਲਈ ਅੱਜ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ।

More News

NRI Post
..
NRI Post
..
NRI Post
..