ਪ੍ਰਵਾਸੀ ਮਜ਼ਦੂਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪ੍ਰਵਾਸੀ ਮਜ਼ਦੂਰ ਮੁਕੰਦਪੁਰ ਦੇ ਕਿਸਾਨ ਸੁਖਜੀਵਨ ਸਿੰਘ ਦੇ ਘਰ ਪਿਛਲੇ 24-25 ਸਾਲ ਤੋਂ ਕੰਮ ਕਰ ਰਿਹਾ ਸੀ। ਜਾਣਕਾਰੀ ਅਨੁਸਾਰ ਪਿੰਡ ਵਿਚ ਲੱਖਦਾਤਾ ਪੀਰ ਦੇ ਨਾਂ 'ਤੇ ਚੌਂਕੀਆਂ ਦਾ ਮੇਲਾ ਚੱਲ ਰਿਹਾ ਸੀ। ਮੇਲੇ ਦਾ ਆਖਰੀ ਦਿਨ ਹੋਣ ਕਰਕੇ ਸਾਰੀ ਰਾਤ ਧਾਰਮਿਕ ਸਮਾਗਮ ਚੱਲ ਰਹੇ ਸਨ। ਜਦੋਂ ਪ੍ਰਵਾਸੀ ਮਜ਼ਦੂਰ ਰਾਤ ਨੂੰ ਘਰ ਨਹੀਂ ਆਇਆ ਤਾਂ ਉਸ ਦੀ ਪਤਨੀ ਨੇ ਮਾਲਕ ਨੂੰ ਸੂਚਿਤ ਕੀਤਾ। ਭਾਲ ਕਰਨ 'ਤੇ ਵੀ ਜਦੋਂ ਉਹ ਨਹੀਂ ਮਿਲਿਆ ਤਾਂ ਪੁਲਿਸ ਨੂੰ ਸੂਚਿਤ ਕੀਤਾ। ਸ਼ਮਸ਼ਾਨਘਾਟ ਦੇ ਸਾਹਮਣੇ ਉਸ ਦੀ ਲਾਸ਼ ਕਣਕ ਦੇ ਖੇਤਾਂ 'ਚ ਪਈ ਮਿਲੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਚ ਲੈ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿਤੀ ਹੈ।