ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਮੀਕਾ ਸਿੰਘ ਦੀ ਵਧੀ ਸੁਰੱਖਿਆ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ ) : ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਕਤਲ ਤੋਂ ਬਾਅਦ ਜੋਧਪੁਰ ਪੁਲਿਸ ਨੇ ਅਲਰਟ ਜਾਰੀ ਕੀਤਾ ਹੈ। ਹੁਣ ਜੋਧਪੁਰ 'ਚ ਪੰਜਾਬੀ ਗਾਇਕ ਮੀਕਾ ਸਿੰਘ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।

ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਕਤਲ ਤੋਂ ਬਾਅਦ ਜੋਧਪੁਰ 'ਚ ਰਿਐਲਿਟੀ ਸ਼ੋਅ ਦੀ ਸ਼ੂਟਿੰਗ ਕਰ ਰਹੇ ਮੀਕਾ ਸਿੰਘ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਹਾਲਾਂਕਿ ਮੀਕਾ ਸਿੰਘ ਨੇ ਸੁਰੱਖਿਆ ਦੀ ਮੰਗ ਨਹੀਂ ਕੀਤੀ ਸੀ ਪਰ ਇਹਤਿਆਤ ਵਜੋਂ ਜੋਧਪੁਰ ਪੁਲਿਸ ਨੇ ਸੁਰੱਖਿਆ ਵਧਾ ਦਿੱਤੀ ਹੈ।

ਸਿੱਧੂ ਮੂਸੇ ਵਾਲਾ ਦੇ ਕਤਲ ਤੋਂ ਬਾਅਦ ਮੀਕਾ ਨੇ ਕਈ ਟਵੀਟ ਕੀਤੇ ਸਨ, ਲਾਰੇਂਸ ਬਿਸ਼ਨੋਈ ਦੇ ਫੇਸਬੁੱਕ ਪੇਜ ਦਾ ਵੀ ਸਕਰੀਨ ਸ਼ਾਟ ਲਿਆ ਸੀ। ਮੀਕਾ ਸਿੰਘ ਨੇ ਵੀ ਫੇਸਬੁੱਕ ਪੇਜ ਨੂੰ ਸ਼ੇਅਰ ਕਰਨ ਅਤੇ ਬੈਨ ਕਰਨ ਦੀ ਗੱਲ ਕਹੀ ਸੀ, ਜਿਸ ਤੋਂ ਬਾਅਦ ਮੀਕਾ ਸਿੰਘ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।