ਕਜ਼ਾਕਿਸਤਾਨ ’ਚ ਫੌਜੀ ਜਹਾਜ਼ ਹਾਦਸਾਗ੍ਰਸਤ, 4 ਹਲਾਕ

by vikramsehajpal

ਮਾਸਕੋ (ਦੇਵ ਇੰਦਰਜੀਤ)- ਕਜ਼ਾਕਿਸਤਾਨ ਦੀ ਹੱਦ ’ਤੇ ਫ਼ੌਜ ਦਾ ਇੱਕ ਜਹਾਜ਼ ਸ਼ਨਿਚਰਵਾਰ ਨੂੰ ਹਾਦਸੇ ਦਾ ਸ਼ਿਕਾਰ ਹੋਣ ਕਾਰਨ ਅਮਲੇ ਦੇ 4 ਮੈਂਬਰਾਂ ਦੀ ਮੌਤ ਹੋ ਗਈ, ਜਦਕਿ ਬਾਕੀ ਜ਼ਖ਼ਮੀ ਹੋ ਗਏ। ਸੀਮਾ ਗਾਰਡ ਏਜੰਸੀ ਵੱਲੋਂ ਚਲਾਏ ਜਾਂਦੇ ਇਸ 2 ਇੰਜਣਾਂ ਵਾਲੇ ਜਹਾਜ਼ ਐੱਨ-26 ’ਚ ਚਾਲਕ ਦਲ ਦੇ 6 ਮੈਂਬਰ ਸਵਾਰ ਸਨ।

ਰੂਸ ਦੇ ਐਮਰਜੈਂਸੀ ਮੰਤਰਾਲੇ ਨੇ ਦੱਸਿਆ ਕਿ ਹਾਦਸੇ ’ਚ ਬਚੇ ਗਏ ਅਮਲੇ 2 ਮੈਂਬਰਾਂ ਨੂੰ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਰੂਸ ਦੀ ਸਰਕਾਰੀ ਖ਼ਬਰ ਏਜੰਸੀ ਨੇ ਕਜ਼ਾਕਿਸਤਾਨ ਦੇ ਸਿਹਤ ਅਧਿਕਾਰੀਆਂ ਦੇ ਹਵਾਲੇ ਨਾਲ ਦੱਸਿਆ ਕਿ ਜਹਾਜ਼ ਹਾਦਸੇ ’ਚ ਚਾਲਕ ਦਲ ਦੇ ਮੈਂਬਰ ਬਚ ਗਏ ਹਨ। ਸਥਾਨਕ ਮੀਡੀਆ ਅਨੁਸਾਰ ਦੇਸ਼ ਦੇ ਸਭ ਤੋਂ ਵੱਡੇ ਸ਼ਹਿਰ ਅਲਮਾਟੀ ਸਥਿਤ ਹਵਾਈ ਅੱਡੇ ’ਤੇ ਉੱਤਰਦੇ ਸਮੇਂ ਹਵਾਈ ਪੱਟੀ ਤੋਂ ਭਟਕਣ ਕਾਰਨ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ।

ਇਹ ਜਹਾਜ਼ ਕਜ਼ਾਕਿਸਤਾਨ ਦੀ ਰਾਜਧਾਨੀ ਨੂਰ ਸੁਲਤਾਨ ਤੋਂ ਅਲਮਾਟੀ ਦੇ ਹਵਾਈ ਅੱਡੇ ’ਤੇ ਪਹੁੰਚਿਆ ਸੀ। ਇਸ ਵਿੱਚ ਚਾਲਕ ਦਲ ਦੇ ਮੈਂਬਰਾਂ ਤੋਂ ਇਲਾਕਾ ਕੋਈ ਯਾਤਰੀ ਸਵਾਰ ਨਹੀਂ ਸੀ। ਹਾਦਸੇ ਦੇ ਕਾਰਨਾਂ ਦਾ ਹਾਲੇ ਪਤਾ ਨਹੀਂ ਲੱਗ ਸਕਿਆ।