ਕੈਪਟਨ ਦਾ ਕੇਜਰੀਵਾਲ ਨੂੰ ਠੋਕਵਾਂ ਜਵਾਬ, ਕਿਹਾ – Mind Your Own Business

by mediateam

ਚੰਡੀਗੜ੍ਹ (ਐਨ.ਆਰ.ਆਈ. ਮੀਡਿਆ) : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਠੋਕਵਾਂ ਜਵਾਬ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਕੇਜਰੀਵਾਲ ਨੂੰ ਕਿਹਾ ਕਿ ਉਹ ਆਪਣੇ ਕੰਮ ਤੱਕ ਹੀ ਮਤਲਬ ਰੱਖਣ, ਪੰਜਾਬ ਦੇ ਮਸਲਿਆਂ ਵਿੱਚ ਦਖ਼ਲ ਨਾ ਦੇਣ। ਦੱਸਦਈਏ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿੱਚ ਜ਼ਹਿਰੀਲੀ ਸ਼ਰਾਬ ਦੁਖਾਂਤ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਸੀ। 

ਕੇਜਰੀਵਾਲ ਨੇ ਦਾਅਵਾ ਕੀਤਾ ਸੀ ਕਿ ਸਥਾਨਕ ਪੁਲਿਸ ਨੇ ਪਿਛਲੇ ਕੁਝ ਮਹੀਨਿਆਂ ਵਿੱਚ ਨਜਾਇਜ਼ ਸ਼ਰਾਬ ਨਾਲ ਜੁੜੇ ਕਿਸੇ ਵੀ ਕੇਸ ਦਾ ਹੱਲ ਨਹੀਂ ਕੀਤਾ ਹੈ। ਉਨ੍ਹਾਂ ਟਵੀਟ ਕਰ ਕਿਹਾ, "ਮੈਂ ਪੰਜਾਬ ਵਿੱਚ ਨਜਾਇਜ਼ ਸ਼ਰਾਬ ਪੀਣ ਕਾਰਨ ਹੋਈਆਂ ਮੌਤਾਂ ਤੋਂ ਦੁਖੀ ਹਾਂ। ਸੂਬਾ ਸਰਕਾਰ ਨੂੰ ਅਜਿਹੇ ਮਾਫੀਆ 'ਤੇ ਲਗਾਮ ਲਗਾਉਣ ਲਈ ਤੁਰੰਤ ਕਦਮ ਚੁੱਕਣ ਦੀ ਲੋੜ ਹੈ। 

ਇਹ ਮਾਮਲਾ ਤੁਰੰਤ ਸੀਬੀਆਈ ਨੂੰ ਸੌਂਪਿਆ ਜਾਣਾ ਚਾਹੀਦਾ ਹੈ ਕਿਉਂਕਿ ਸਥਾਨਕ ਪੁਲਿਸ ਨੇ ਕੁੱਝ ਮਹੀਨਿਆਂ ਤੋਂ ਕਿਸੇ ਵੀ ਗੈਰਕਾਨੂੰਨੀ ਸ਼ਰਾਬ ਦੇ ਕੇਸ ਨੂੰ ਹੱਲ ਨਹੀਂ ਕੀਤਾ ਹੈ।"ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 89 ਹੋ ਗਈ ਹੈ। ਜਦਕਿ ਇਸ ਮਾਮਲੇ ਵਿੱਚ ਹੁਣ ਤੱਕ 25 ਵਿਅਕਤੀਆਂ ਦੀ ਗ੍ਰਿਫ਼ਤਾਰੀ ਹੋਈ ਹੈ।