Kuldeep Dhaliwal ਵੱਲੋਂ ਜ਼ਮੀਨ ਘੁਟਾਲੇ ਦੀ ਜਾਂਚ ਰਿਪੋਰਟ CM ਨੂੰ ਸਪੁਰਦ

by jaskamal

ਨਿਊਜ਼ ਡੈਸਕ : ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ ਸ਼ਾਮ ਨੂੰ ਅੰਮ੍ਰਿਤਸਰ ਦੇ ਪਿੰਡ ਭਗਤੂਪੁਰਾ ਜ਼ਮੀਨ ਘੁਟਾਲੇ ਦੀ ਜਾਂਚ ਟੀਮ ਦੀ ਰਿਪੋਰਟ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੌਂਪੀ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਪੰਚਾਇਤ ਵਿਭਾਗ ਨੇ 20 ਮਈ ਨੂੰ ਤਿੰਨ ਮੈਂਬਰੀ ਜਾਂਚ ਟੀਮ ਬਣਾਈ ਸੀ। ਇਸ ਟੀਮ ਵਲੋਂ ਜਾਂਚ ਪੂਰੀ ਕਰ ਲਈ ਗਈ ਹੈ ਤੇ ਰਿਪੋਰਟ ਅਗਲੇਰੀ ਕਾਰਵਾਈ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੌਂਪ ਦਿੱਤੀ ਹੈ।

ਮੰਤਰੀ ਧਾਲੀਵਾਲ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਪਿੰਡ ਭਗਤੂਪੁਰਾ ਦੀ ਪੰਚਾਇਤ ਵੱਲੋਂ ਅਲਫਾ ਇੰਟਰਨੈਸ਼ਨਲ ਸਿਟੀ ਨੂੰ ਆਪਣੀ ਜ਼ਮੀਨ ਵੇਚੀ ਗਈ ਸੀ। ਉਨ੍ਹਾਂ ਦੇ ਧਿਆਨ 'ਚ ਇਹ ਮਾਮਲਾ ਆਇਆ ਸੀ ਕਿ ਇਸ ਜ਼ਮੀਨ ਨੂੰ ਵੇਚਣ ਲਈ ਕਰੋੜਾਂ ਰੁਪਏ ਦਾ ਚੂਨਾ ਸਰਕਾਰ ਨੂੰ ਲਾਇਆ ਗਿਆ ਹੈ ਤੇ ਹੋਰ ਕਈ ਤਕਨੀਕੀ ਗੜਬੜੀਆਂ ਹਨ।

ਉਨ੍ਹਾਂ ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਵਿਭਾਗ ਦੇ ਤਿੰਨ ਸੀਨੀਅਰ ਅਫਸਰਾਂ ‘ਤੇ ਅਧਾਰਤ ਤਿੰਨ ਮੈਂਬਰੀ ਕਮੇਟੀ ਦਾ ਗਠਨ ਕਰ ਕੇ ਮਾਮਲਾ ਘੋਖਣ ਲਈ ਕਿਹਾ ਸੀ। ਟੀਮ ਵਲੋਂ ਮਾਮਲੇ ਰਿਪੋਰਟ ਤਿਆਰ ਕੀਤੀ ਗਈ ਹੈ ਜੋ ਮੁੱਖ ਮੰਤਰੀ ਨੂੰ ਸੋਂਪੀ ਗਈ ਹੈ। ਮੰਤਰੀ ਨੇ ਇਕ ਵਾਰ ਫਿਰ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਤੇ ਆਮ ਲੋਕਾਂ ਦੇ ਪੈਸੇ ਜਾਂ ਸਾਧਨਾ ਦੀ ਲੁੱਟ ਖਸੁੱਟ ਬਿਲਕੁਲ ਵੀ ਬਰਦਾਸ਼ਤ ਨਹੀਂ ਹੋਵੇਗੀ।

More News

NRI Post
..
NRI Post
..
NRI Post
..