ਖੇਤੀ ਮੰਤਰੀ ਦਾ ਐਲਾਨ; ਕੇਂਦਰ ਸਰਕਾਰ ਨੇ ਕਿਸਾਨਾਂ ਦੀ ਮੰਨੀ ਇਕ ਹੋਰ ਮੰਗ

by jaskamal

ਨਵੀਂ ਦਿੱਲੀ (ਜਸਕਮਲ) : ਭਾਰਤ ਦੇ ਕੇਂਦਰੀ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਸਾਨਾਂ ਤੇ ਸਮੂਹ ਦੇਸ਼ ਵਾਸੀਆਂ ਨੂੰ ਸੰਬਧਨ ਕਰਦਿਆਂ ਕਿਹਾ ਹੈ ਕਿ ਕਿਸਾਨ ਜਥੇਬੰਦੀਆਂ ਨੇ ਪਰਾਲੀ ਸਾੜਨ ਨੂੰ ਅਪਰਾਧ ਮੁਕਤ ਕਰਨ ਦੀ ਮੰਗ ਕੀਤੀ ਸੀ। ਕੇਂਦਰ ਸਰਕਾਰ ਨੇ ਉਨ੍ਹਾਂ ਦੀ ਇਹ ਮੰਗ ਮੰਨ ਲਈ ਹੈ।

ਖੇਤੀ ਮੰਤਰੀ ਨੇ ਕਿਹਾ ਕਿ ਪਰਾਲੀ ਸਾੜਨ ਨੂੰ ਅਪਰਾਧ ਦੀ ਸ਼੍ਰੇਣੀ ਤੋਂ ਬਾਹਰ ਰੱਖਣ ਦਾ ਫੈਸਲਾ ਸੰਸਦ ਦਾ ਸਰਦ ਰੁੱਤ ਸੈਸ਼ਨ ਸ਼ੁਰੂ ਹੋਣ ਤੋਂ ਦੋ ਦਿਨ ਪਹਿਲਾਂ ਕੇਂਦਰ ਸਰਕਾਰ ਨੇ ਲਿਆ ਹੈ।

ਇਸ ਤੋਂ ਪਹਿਲਾਂ ਤੋਮਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫਸਲੀ ਵਿਭਿੰਨਤਾ, ਜ਼ੀਰੋ-ਬਜਟ ਖੇਤੀ ਤੇ ਐੱਮਐੱਸਪੀ ਪ੍ਰਣਾਲੀ ਨੂੰ ਹੋਰ ਪਾਰਦਰਸ਼ੀ ਤੇ ਪ੍ਰਭਾਵੀ ਬਣਾਉਣ ਦੇ ਮੁੱਦਿਆਂ 'ਤੇ ਵਿਚਾਰ ਕਰਨ ਲਈ ਇਕ ਕਮੇਟੀ ਦੇ ਗਠਨ ਦਾ ਐਲਾਨ ਕੀਤਾ ਹੈ। ਇਸ ਕਮੇਟੀ 'ਚ ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ ਹੋਣਗੇ।