ਮੰਤਰੀ ਹੋਵੇ ਜਾਂ ਵਿਧਾਇਕ, ਬੇਇਮਾਨੀ ਕਰਨ ਵਾਲਾ ਬਖਸ਼ਿਆ ਨਹੀਂ ਜਾਵੇਗਾ : ਕੇਜਰੀਵਾਲ

by jaskamal

ਨਿਊਜ਼ ਡੈਸਕ : ਅੱਜ ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕਾਂ ਦੀ ਅਚਾਨਕ ਮੀਟਿੰਗ ਸੱਦੀ ਗਈ। ਮੀਟਿੰਗ ਵਿੱਚ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਾਮਲ ਹੋਏ। ਇਸ ਮੌਕੇ ਕੇਜਰੀਵਾਲ ਨੇ ਪੰਜਾਬ ਦੇ ਚੁਣੇ ਗਏ ਨੁਮਾਇੰਦਿਆਂ ਨੂੰ ਸਖਤ ਸ਼ਬਦਾਂ ਵਿਚ ਕਿਹਾ ਕਿ ਇਮਾਨਦਾਰੀ ਨਾਲ ਲੋਕਾਂ ਦੇ ਕੰਮ ਕਰੋ, ਜੇਕਰ ਕਿਸੇ ਦੀ ਗੜਬੜੀ ਦੀ ਸ਼ਿਕਾਇਤ ਆਉਂਦੀ ਹੈ ਤਾਂ ਮੁਆਫ ਨਹੀਂ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਇਸ ਦੀ ਸਜ਼ਾ ਮਿਲੇਗੀ। ਕੇਜਰੀਵਾਲ ਨੇ ਵਿਧਾਇਕਾਂ ਤੇ ਮੰਤਰੀਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਭ੍ਰਿਸ਼ਟਾਚਾਰੀ ਕਰਨ ਵਾਲੇ ਬਰਦਾਸ਼ਤ ਨਹੀਂ ਕੀਤੇ ਜਾਣਗੇ ਅਤੇ ਨਾ ਹੀ ਬੇਈਮਾਨੀ ਕਰਨ ਵਾਲੇ ਮੰਤਰੀ-ਵਿਧਾਇਕ ਬਖਸ਼ੇ ਜਾਣਗੇ।

More News

NRI Post
..
NRI Post
..
NRI Post
..