ਮਾਮੂਲੀ ਝਗੜੇ ਨੇ ਧਾਰਿਆ ਭਿਆਨਕ ਰੂਪ; ਚੱਲੀਆਂ ਗੋਲ਼ੀਆਂ, ਕਈ ਜ਼ਖਮੀ

by jaskamal

ਨਿਊਜ਼ ਡੈਸਕ : ਇੰਡਸਟਰੀ ਬੋਰਡ ਦੇ ਵਾਈਸ ਚੇਅਰਮੈਨ ਪਰਮਜੀਤ ਸਿੰਘ ਬੱਤਰਾ ਤੇ ਉਨ੍ਹਾਂ ਦੇ ਬੇਟੇ ਦਾ ਦੇਰ ਰਾਤ ਝਗੜਾ ਹੋ ਗਿਆ। ਇਸ ਤੋਂ ਬਾਅਦ ਗੁਆਂਢੀਆਂ ਨੇ ਗੋਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਝਗੜੇ 'ਚ ਗੱਡੀਆਂ ਵੀ ਤੋੜ ਦਿੱਤੀਆਂ ਗਈਆਂ ਹਨ। ਸੂਚਨਾ ਮਿਲਣ ਮੌਕੇ ਉਤੇ ਪੁੱਜੀ ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ। ਝਗੜੇ ਦੇ ਕਾਰਨ ਗਲੀ ਦੇ ਗੇਟ ਨੂੰ ਬੰਦ ਕਰਨ ਦਾ ਮਾਮਲਾ ਦੱਸਿਆ ਜਾ ਰਿਹਾ ਹੈ।

ਗੁਆਂਢੀ ਕੰਵਰਪਾਲ ਸਿੰਘ ਦੇ ਘਰ ਕੋਈ ਪ੍ਰੋਗਰਾਮ ਚੱਲ ਰਿਹਾ ਸੀ ਤੇ ਬੱਤਰੇ ਦੇ ਬੇਟੇ ਨੇ ਗਲੀ ਦੇ ਦਰਵਾਜ਼ੇ ਬੰਦ ਕਰ ਦਿੱਤੇ ਸਨ। ਇਸ ਤੋਂ ਬਾਅਦ ਦੋਵੇਂ ਧਿਰਾਂ 'ਚ ਝਗੜਾ ਸ਼ੁਰੂ ਹੋ ਗਿਆ ਤੇ ਵਿਵਾਦ ਕਾਫੀ ਵੱਧ ਗਿਆ ਤੇ ਦੋਵੇਂ ਧਿਰਾਂ 'ਚ ਹੋਏ ਝਗੜੇ 'ਚ ਗੁਆਂਢੀ ਦੇ ਦੋ ਬਾਊਂਸਰ ਵੀ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਦੇ ਉਚ ਅਧਿਕਾਰੀਆਂ ਦੀ ਮੰਨੀਏ ਤਾਂ ਇਸ ਮਾਮਲੇ 'ਚ ਦੋਵਾਂ ਧਿਰਾਂ 'ਤੇ ਮਾਮਲਾ ਦਰਜ ਕੀਤਾ ਗਿਆ ਹੈ। ਕਰਾਸ ਮਾਮਲਾ ਦਰਜ ਕਰ ਕੇ ਅਗਲੀ ਜਾਂਚ ਕੀਤੀ ਜਾ ਰਹੀ ਹੈ। ਹਸਪਤਾਲ 'ਚ ਜ਼ਖ਼ਮੀ ਜੈਮਲ ਸਿੰਘ ਦਾ ਕਹਿਣਾ ਹੈ ਕਿ ਕੰਵਰਪਾਲ ਸਿੰਘ ਦੇ ਘਰ ਪ੍ਰੋਗਾਰਮ ਸੀ ਅਤੇ ਪਰਮਜੀਤ ਬੱਤਰਾ ਆਪਣੇ ਸਾਥੀਆਂ ਨਾਲ ਆਏ ਅਤੇ ਹਮਲਾ ਕਰ ਦਿੱਤਾ।