ਮੀਰਾਬਾਈ ਚਾਨੂ ਨੇ ਸਿੰਗਾਪੁਰ ਇੰਟਰਨੈਸ਼ਨਲ ’ਚ ਜਿੱਤਿਆ ਗੋਲਡ,ਰਾਸ਼ਟਰਮੰਡਲ ਖੇਡਾਂ ਲਈ ਕੀਤਾ ਕੁਆਲੀਫਾਈ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭਾਰਤ ਦੀ ਸਟਾਰ ਵੇਟਲਿਫਟਰ ਮੀਰਾਬਾਈ ਚਾਨੂ ਨੇ ਸਿੰਗਾਪੁਰ ਵੇਟਲਿਫਟਿੰਗ ਇੰਟਰਨੈਸ਼ਨਲ ’ਚ ਗੋਲਡ ਮੈਡਲ ਜਿੱਤ ਕੇ ਰਾਸ਼ਟਰਮੰਡਲ ਖੇਡਾਂ ਲਈ 55 ਕਿਲੋਗ੍ਰਾਮ ਭਾਰ ਵਰਗ ਵਿਚ ਕੁਆਲੀਫਾਈ ਕੀਤਾ। ਪਹਿਲੀ ਵਾਰ 55 ਕਿਲੋਗ੍ਰਾਮ ਭਾਰ ਵਰਗ ਵਿਚ ਹਿੱਸਾ ਲੈ ਰਹੀ ਚਾਨੂ ਨੇ ਕੁੱਲ 191 ਕਿਲੋਗ੍ਰਾਮ ਭਾਰ ਚੁੱਕਿਆ। ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਚੁਣੌਤੀ ਦਾ ਸਾਹਮਣਾ ਨਹੀਂ ਕਰਨਾ ਪਿਆ ਤੇ ਉਹ ਆਸਾਨੀ ਨਾਲ ਪਹਿਲੇ ਸਥਾਨ ’ਤੇ ਰਹੀ।

ਰਾਸ਼ਟਰਮੰਡਲ ਰੈਂਕਿੰਗ ਦੇ ਆਧਾਰ ’ਤੇ 49 ਕਿਲੋਗ੍ਰਾਮ ਵਿਚ ਰਾਸ਼ਟਰਮੰਡਲ ਖੇਡਾਂ ਲਈ ਕੁਆਲੀਫਾਈ ਕੀਤਾ ਸੀ ਪਰ ਭਾਰਤ ਦੀ ਵੱਧ ਗੋਲਡ ਮੈਡਲ ਜਿੱਤਣ ਦੀਆਂ ਸੰਭਾਵਨਾਵਾਂ ਵਧਾਉਣ ਲਈ ਚਾਨੂ ਨੇ 55 ਕਿਲੋਗ੍ਰਾਮ ਵਿਚ ਹਿੱਸਾ ਲੈਣ ਦਾ ਫ਼ੈਸਲਾ ਕੀਤਾ ਸੀ ।

More News

NRI Post
..
NRI Post
..
NRI Post
..