ਭਾਜਪਾ ਨੇ ਲਾਏ ਮੁੱਖ ਮੰਤਰੀ ਭਗਵੰਤ ਮਾਨ ਦੇ ਗੁੰਮਸ਼ੁਦਾ ਪੋਸਟਰ

by jaskamal

ਨਿਊਜ਼ ਡੈਸਕ: ਜ਼ਿਲ੍ਹਾ ਸੰਗਰੂਰ 'ਚ ਹੋਣ ਵਾਲੀਆਂ ਜ਼ਿਮਨੀ ਚੋਣਾ ਨੂੰ ਲੈ ਕੇ ਸਿਆਸਤ ਪੁਰੀ ਤਰਾਂ ਭੱਖਦੀ ਜਾ ਰਹੀ ਹੈ। ਆਮ ਆਦਮੀ ਪਾਰਟੀ ਨੇ ਸੰਗਰੂਰ ਜ਼ਿਮਨੀ ਚੋਣਾ ਲਈ ਆਪਣਾ ਉਮੀਦਵਾਰ ਚੋਣ ਮੈਦਾਨ 'ਚ ਉਤਾਰ ਦਿੱਤਾ ਹੈ। ਅਜੇ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਉਮਦਵਾਰਾਂ ਦਾ ਐਲਾਨ ਬਾਕੀ ਹੈ।

ਇਸ ਦਰਮਿਆਨ ਧੂਰੀ ਹਲਕੇ 'ਚ ਭਾਜਪਾ ਦੇ ਆਗੂਆਂ ਵੱਲੋਂ ਜ਼ਿਲ੍ਹਾ ਪ੍ਰਧਾਨ ਤੇ ਭਾਜਪਾ ਦੇ ਹਲਕਾ ਇੰਚਾਰਜ ਰਨਦੀਪ ਸਿੰਘ ਦਿਓਲ ਦੀ ਅਗਵਾਈ ਧੂਰੀ ਸ਼ਹਿਰ ਦੇ ਬਾਜ਼ਾਰ 'ਚ ਐਮ.ਐਲ.ਏ ਧੂਰੀ ਗੁੰਮਸ਼ੁਦਾ ਦੀ ਤਲਾਸ਼ ਦੇ ਪੋਸਟਰ ਲਗਾਏ ਗਏ।