ਵਿਧਾਇਕ ਸਿਮਰਜੀਤ ਸਿੰਘ ਬੈਂਸ ਗ੍ਰਿਫਤਾਰ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾਂ ਦੇ ਆਤਮ ਨਗਰ ਵਿੱਚੋ ਲੋਕ ਇਨਸਾਫ਼ ਪਾਰਟੀ ਅਤੇ ਕਾਂਗਰਸੀ ਵਰਕਰਾਂ ਵਿੱਚ ਹੋਈ ਝੜਪ ਦੇ ਮਾਮਲੇ ਵਿੱਚ ਪੁਲਿਸ ਵਲੋਂ ਸਿਮਰਜੀਤ ਸਿੰਘ ਬੈਂਸ ਨੂੰ ਗਿਰਫ਼ਤਾਰ ਕਰ ਲਿਆ ਗਿਆ ਹੈ। ਦੱਸਿਆ ਜਾ ਰਹੀਆਂ ਹੈ ਕਿ 307 ਦਰਜ ਕਰਕੇ ਅਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਵਿਧਾਇਕ ਸਿਮਰਜੀਤ ਸਿੰਘ  ਬੈਂਸ ਅਤੇ ਉਨ੍ਹਾਂ ਦਾ ਭਰਾ ਵਿਧਾਇਕ ਬਲਵਿੰਦਰ ਸਿੰਘ ਬੈਂਸ ਵਕੀਲਾਂ ਨੂੰ ਸੰਬੋਧਨ ਕਰਨ ਆਏ ਸਨ | ਇਸ ਦੌਰਾਨ ਲੋਕ ਇਨਸਾਫ਼ ਪਾਰਟੀ ਦੇ ਵਰਕਰਾਂ ਅਤੇ ਪੁਲਿਸ ਵਿਚਾਲੇ ਤਕਰਾਰ ਵੇਖਣ ਨੂੰ ਮਿਲੀ ਹੈ। ਬੈਂਸ ਤੋਂ ਇਲਾਵਾ ਦੇ 34 ਤੋਂ ਵੱਧ ਵਰਕਰਾਂ ਤੇ ਮਾਮਲਾ ਦਰਜ਼ ਹੈ। ਇਹ ਮਾਮਲਾ ਕਾਂਗਰਸ ਦੇ ਉਮੀਦਵਾਰ ਕਮਲਜੀਤ ਸਿੰਘ ਕੜਵੱਲ ਦੀ ਸ਼ਿਕਾਇਤ ਤੇ ਦਰਜ ਕੀਤਾ ਗਿਆ ਸੀ।

More News

NRI Post
..
NRI Post
..
NRI Post
..