ਵੱਡੀ ਖ਼ਬਰ – ਖੇਤੀ ਕਾਨੂੰਨਾਂ ਬਾਰੇ ਕੇਂਦਰ ਨੇ ਕਿਸਾਨਾਂ ਨੂੰ ਦਿੱਤਾ ਗੱਲਬਾਤ ਦਾ ਸੱਦਾ

by vikramsehajpal

ਵੈੱਬ ਡੈਸਕ (NRI MEDIA) : ਕਿਸਾਨਾਂ ਦੇ ਵਧਦੇ ਰੋਹ ਨੂੰ ਦੇਖਦਿਆਂ ਕੇਂਦਰ ਸਰਕਾਰ ਨੇ ਕਿਸਾਨ ਆਗੂਆਂ ਨੂੰ ਗੱਲਬਾਤ ਦਾ ਸੱਦਾ ਦੇ ਦਿੱਤਾ ਹੈ। ਕੇਂਦਰੀ ਖੇਤੀਬਾੜੀ ਮੰਤਰਾਲੇ ਦੇ ਸਕੱਤਰ ਵੱਲੋਂ ਕਿਸਾਨ ਆਗੂ ਸਵਰਨ ਸਿੰਘ ਨੂੰ 8 ਅਕਤੂਬਰ ਨੂੰ ਦਿੱਲੀ ਵਿਖੇ ਖੇਤੀਬਾੜੀ ਕਾਨੂੰਨਾਂ ਸਬੰਧੀ ਗੱਲਬਾਤ ਲਈ ਬੁਲਾਇਆ ਗਿਆ ਹੈ। ਦੱਸ ਦਈਏ ਕਿ ਪੰਜਾਬ ਅੰਦਰ 24 ਸਤੰਬਰ ਤੋਂ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਵਿਰੁੱਧ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ।

ਪਹਿਲੀ ਅਕਤੂਬਰ ਤੋਂ ਰੇਲਾਂ ਦਾ ਚੱਕਾ ਅਣਮਿੱਥੇ ਸਮੇਂ ਲਈ ਜਾਮ ਹੈ। ਪੰਜਾਬ ਦਾ ਰੇਲ ਸੰਪਰਕ ਪੂਰੇ ਦੇਸ਼ ਨਾਲੋਂ ਕੱਟਿਆ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਭਰ ’ਚ ਕਿਸਾਨਾਂ ਨੇ ਟੋਲ ਪਲਾਜ਼ੇ ਤੇ ਕਾਰਪੋਰੇਟ ਘਰਾਣਿਆਂ ਦੇ ਕਾਰੋਬਾਰੀ ਟਿਕਾਣਿਆਂ ਨੂੰ ਘੇਰਿਆ ਹੋਇਆ ਹੈ।

ਹੁਣ ਦੇਖਣ ਵਾਲੀ ਗੱਲ ਹੋਵੇਗੀ ਕਿ ਕੇਂਦਰੀ ਸਰਕਾਰ ਦਾ ਲਿਖਤੀ ਸੱਦਾ ਆਉਣ ਤੋਂ ਬਾਅਦ 31 ਜਥੇਬੰਦੀਆਂ ਇਸ ਮਾਮਲੇ ਨੂੰ ਵਿਚਾਰ ਕੇ ਭਵਿੱਖ ਬਾਰੇ ਕੀ ਫ਼ੈਸਲਾ ਕਰਨਗੀਆਂ।