by jagjeetkaur
ਮੋਗਾ : ਬਾਘਾਪੁਰਾਣਾ ਦੇ ਪਿੰਡ ਠੱਠੀ ਭਾਈ ਨੇੜੇ ਡਿਊਟੀ ‘ਤੇ ਜਾ ਰਹੇ ਪੰਜਾਬ ਪੁਲਿਸ ਦੇ ਜਵਾਨ ਨਾਲ ਇੱਕ ਭਿਆਨਕ ਹਾਦਸਾ ਵਾਪਰਿਆ। ਮੁਲਾਜ਼ਮ ਆਪਣੀ ਕਾਰ ਵਿੱਚ ਡਿਊਟੀ ‘ਤੇ ਜਾ ਰਿਹਾ ਸੀ ਤੇ ਗੱਡੀ ਦਰੱਖ਼ਤ ਨਾਲ ਟਕਰਾ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ 30 ਸਾਲਾ ਬੂਟਾ ਸਿੰਘ ਵਾਸੀ ਪਿੰਡ ਠੱਠੀ ਭਾਈ ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ 33 ਸਾਲਾ ਬੂਟਾ ਸਿੰਘ ਵਾਸੀ ਠੱਠੀ ਭਾਈ ਹਰ ਰੋਜ਼ ਦੀ ਤਰ੍ਹਾਂ ਅੱਜ ਸਵੇਰੇ 5 ਕੁ ਵਜੇ ਆਪਣੀ ਵਰਨਾ ਕਾਰ ‘ਚ ਨਿਹਾਲ ਸਿੰਘ ਵਾਲਾ ਵਿਖੇ ਡਿਊਟੀ ਲਈ ਜਾ ਰਿਹਾ ਸੀ। ਇਸ ਦੌਰਾਨ ਉਸ ਦੀ ਕਾਰ ਅੱਗੇ ਇੱਕ ਅਵਾਰਾ ਪਸ਼ੂ ਆ ਗਿਆ, ਜਿਸ ਨੂੰ ਬਚਾਉਣ ਦੀ ਕੋਸ਼ਿਸ਼ ਵਿੱਚ ਇਹ ਦਰਦਨਾਕ ਹਾਦਸਾ ਵਾਪਰ ਗਿਆ।
More News
Jaskamal Singh
Jaskamal Singh