ਮੋਗਾ ਜਿਊਲਰ ਕਤਲ ਮਾਮਲਾ: 4 ਦੋਸ਼ੀ ਆਏ ਪੁਲਿਸ ਅੜਿੱਕੇ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੋਗਾ ਦੇ ਬਾਜ਼ਾਰ ਰਾਮਗੰਜ ਮੰਡੀ 'ਚ ਪਿਛਲੇ ਦਿਨੀਂ ਏਸ਼ੀਅਨ ਜਿਊਲਰਜ਼ ਸ਼ਾਪ 'ਤੇ ਲੁੱਟ ਦੀ ਵਾਰਦਾਤ ਦੌਰਾਨ ਸੁਨਿਆਰੇ ਦਾ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਵਿੱਚ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਦੱਸਿਆ ਜਾ ਰਿਹਾ ਪੁਲਿਸ ਨੇ ਇਸ ਮਾਮਲੇ ਵਿੱਚ 4 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। DGP ਪੰਜਾਬ ਨੇ ਦੱਸਿਆ ਕਿ ਮੋਗਾ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਸਾਂਝਾ ਆਪ੍ਰੇਸ਼ਨ ਚਲਾ ਕੇ ਲੁੱਟ ਤੇ ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਲੁਟੇਰਿਆਂ ਨੂੰ ਬਿਹਾਰ 'ਚੋ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਦੋਸ਼ੀਆਂ ਖਿਲਾਫ ਪਹਿਲਾਂ ਬਿਆਹ 'ਚ ਵੀ ਕਈ ਮਾਮਲੇ ਦਰਜ਼ ਹਨ। ਪੁਲਿਸ ਟੀਮ ਨੇ ਦੋਸ਼ੀਆਂ ਵਲੋਂ ਵਾਰਦਾਤ 'ਚ ਵਰਤੇ ਹਥਿਆਰ ਵੀ ਬਰਾਮਦ ਕੀਤੇ ਗਏ ਹਨ ।ਫਿਲਹਾਲ ਪੁਲਿਸ ਵਲੋਂ ਦੋਸ਼ੀਆਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ।