ਚੰਡੀਗੜ : ਆਪ' ਛੱਡ ਕੇ ਕਾਂਗਰਸ ਚ ਸ਼ਾਮਲ ਹੋਏ ਮਾਨਸਾ ਦੇ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫ਼ਾ ਵਿਧਾਨ ਸਭਾ ਸਪੀਕਰ ਰਾਣਾ ਕੇ ਪੀ ਨੂੰ ਭੇਜਿਆ। ਜ਼ਿਕਰਯੋਗ ਹੈ ਕਿ ਵੀਰਵਾਰ ਨੂੰ ਮਾਨਸਾ ਤੋਂ 'ਆਪ' ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਕਾਂਗਰਸ 'ਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਕਾਂਗਰਸ 'ਚ ਸ਼ਾਮਲ ਕਰਵਾਇਆ। ਮੁੱਖ ਮੰਤਰੀ ਨੇ ਉਨ੍ਹਾਂ ਦਾ ਸਵਾ ਗਤ ਕਰਦਿਆਂ ਕਿਹਾ ਕਿ ਦੂਜੀਆਂ ਪਾਰਟੀਆਂ ਦੇ ਸਮਾਨ ਵਿਚਾਰਧਾਰਾ ਵਾਲੇ ਲੋਕ ਕਾਂਗਰਸ 'ਚ ਸ਼ਾਮਲ ਹੋ ਰਹੇ ਹਨ। ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਆਮ ਆਦਮੀ ਪਾਰਟੀ ਅਲੱਗ-ਥਲੱਗ ਪੈ ਗਈ ਹੈ, ਜਿਸ 'ਚ ਪਹਿਲਾਂ ਹੀ ਬਗਾਵਤ ਚੱਲ ਰਹੀ ਹੈ।
ਜ਼ਿਕਰਯੋਗ ਹੈ ਕਿ ਮਾਨਸ਼ਾਹੀਆ ਨੇ 2015 'ਚ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਤੋਂ ਸਵੈ-ਇੱਛਾ ਸੇਵਾਮੁਕਤੀ ਲਈ ਸੀ। ਮਾਨਸ਼ਾਹੀਆ ਨੇ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਦੀ ਸੇਵਾ ਕਰਨਾ ਚਾਹੁੰਦੇ ਹਨ। ਜਿਸ ਲਈ ਕਾਂਗਰਸ ਸਭ ਤੋਂ ਵਧੀਆ ਮੰਚ ਹੈ। ਉਨ੍ਹਾਂ ਨੇ ਕਿਹਾ ਕਿ 'ਆਪ' ਦਾ ਕੋਈ ਵੀ ਸਕਰਾਤਮਕ ਏਜੰਡਾ ਨਹੀਂ ਹੈ।



