ਮੋਗਾ ਕਤਲ ਮਾਮਲਾ, ਗੋਪੀ ਡੱਲੇਵਾਲੀਆਂ ਗੈਂਗ ਦੇ 3 ਗੈਂਗਸਟਰ ਆਏ ਪੁਲਿਸ ਅੜਿੱਕੇ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੋਗਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਪੰਜਾਬ ਪੁਲਿਸ ਵਲੋਂ ਇੱਕ ਕਤਲ ਮਾਮਲੇ 'ਚ ਗੋਪੀ ਡੱਲੇਵਾਲੀਆਂ ਗੈਂਗ ਦੇ 3 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਬਾਰੇ ਪੰਜਾਬ ਦੇ DGP ਗੌਰਵ ਯਾਦਵ ਵਲੋਂ ਸੋਸ਼ਲ ਮੀਡੀਆ 'ਤੇ ਜਾਣਕਾਰੀ ਸਾਂਝੀ ਕੀਤੀ ਗਈ ਹੈ । ਉਨ੍ਹਾਂ ਨੇ ਟਵੀਟ ਕਰ ਕਿਹਾ ਕਿ ਇੱਕ ਵੱਡੀ ਸਫ਼ਲਤਾ 'ਚ AGTF ਤੇ ਪੰਜਾਬ ਪੁਲਿਸ ਨੇ ਗੋਪੀ ਡੱਲੇਵਾਲੀਆਂ ਗੈਂਗ ਦੇ 3 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰਕੇ ਮੋਗਾ 'ਚ ਹੋਏ ਸੰਤੋਖ ਸਿੰਘ ਦੇ ਕਤਲ ਦੀ ਗੁੱਥੀ ਸੁਲਝਾ ਲਈ ਹੈ । ਉਨ੍ਹਾਂ ਨੇ ਕਿਹਾ ਕਿ ਗੋਪੀ ਭਗੋੜਾ ਹੈ ਤੇ ਉਸ ਦੇ ਖ਼ਿਲਾਫ਼ ਕਈ ਅਪਰਾਧਿਕ ਮਾਮਲੇ ਦਰਜ਼ ਹਨ ।ਪੁਲਿਸ ਵਲੋਂ ਕੀਤੀ ਜਾਂਚ 'ਚ ਸਾਹਮਣੇ ਆਇਆ ਕਿ ਕਤਲ ਦੇ ਪਿੱਛੇ ਗੋਪੀ ਡੱਲੇਵਾਲੀਆਂ ਤੇ ਗੌਰਵ ਸ਼ਰਮਾ ਮੁੱਖ ਮਾਸਟਰ ਮਾਈਂਡ ਹਨ ।ਗ੍ਰਿਫ਼ਤਾਰ ਕੀਤੇ ਦੋਸ਼ੀਆਂ ਕੋਲੋਂ ਪੁਲਿਸ ਨੂੰ 3 ਪਿਸਤੌਲ ਤੇ 10 ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ । ਬਾਕੀ ਦੋਸ਼ੀਆਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ।