ਕਾਰੋਬਾਰੀਆਂ ਵਲੋਂ ਅੱਜ ਰੋਸ ਵਜੋਂ ਮੋਗਾ ਬੰਦ, ਜਾਣੋ ਪੂਰਾ ਮਾਮਲਾ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੋਗਾ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਕਾਰੋਬਾਰੀਆਂ ਵਲੋਂ ਅੱਜ ਰੋਸ ਵਜੋਂ ਬਾਜ਼ਾਰ ਬੰਦ ਕਰਕੇ ਕਾਤਲਾਂ ਨੂੰ ਫੜਨ ਦੀ ਮੰਗ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਬੀਤੀ ਦਿਨੀਂ ਰਾਮਗੰਜ ਬਾਜ਼ਾਰ 'ਚ 5 ਲੁਟੇਰਿਆਂ ਵਲੋਂ ਸੋਨੇ ਦੇ ਕਾਰੋਬਾਰੀ ਨੂੰ ਗੋਲੀਆਂ ਮਾਰ ਕੇ ਗੰਭੀਰ ਜਖ਼ਮੀ ਕਰ ਦਿੱਤਾ ਗਿਆ ਸੀ ਤੇ ਮੌਕੇ ਤੋਂ ਸੋਨੇ ਦੇ ਗਹਿਣੇ ਲੈ ਕੇ ਫਰਾਰ ਹੋ ਗਏ ਸਨ। ਗੋਲੀ ਲੱਗਣ ਕਾਰਨ ਕਾਰੋਬਾਰੀ ਦੀ ਹਸਪਤਾਲ ਇਲਾਜ਼ ਦੌਰਾਨ ਮੌਤ ਹੋ ਗਈ। ਉਨ੍ਹਾਂ ਲੁਟੇਰਿਆਂ ਨੂੰ ਫੜੇ ਨਾ ਜਾਣ ਕਾਰਨ ਸ਼ਹਿਰ ਵਾਸੀਆਂ ਵਲੋਂ ਮੋਗਾ ਬੰਦ ਕਰਕੇ ਕਾਤਲਾਂ ਨੂੰ ਫੜਨ ਦੀ ਮੰਗ ਕੀਤੀ ਗਈ । ਕਾਰੋਬਾਰੀਆਂ ਨੇ ਕਿਹਾ ਕਿ ਲਾਸ਼ ਦਾ ਸੰਸਕਾਰ ਨਹੀ ਕੀਤਾ ਜਾਵੇਗਾ, ਜਦੋ ਤੱਕ ਕਾਤਲ ਫੜੇ ਨਹੀਂ ਜਾਂਦੇ । ਫਿਲਹਾਲ ਪੁਲਿਸ ਅਧਿਕਾਰੀ ਨੇ ਕਿਹਾ ਕਿ ਕਾਤਲਾਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ।