ਮੋਹਾਲੀ ਅਦਾਲਤ ਵੱਲੋਂ ਬੱਗਾ ਖ਼ਿਲਾਫ਼ ਇਕ ਹੋਰ ਵਾਰੰਟ ਜਾਰੀ, ਗ੍ਰਿਫ਼ਤਾਰੀ ਦੇ ਦਿੱਤੇ ਹੁਕਮ

by jaskamal

ਨਿਊਜ਼ ਡੈਸਕ : ਦਿੱਲੀ ਭਾਜਪਾ ਦੇ ਆਗੂ ਤਜਿੰਦਰ ਪਾਲ ਸਿੰਘ ਬੱਗਾ ਦੀਆਂ ਮੁਸੀਬਤਾਂ ਅਜੇ ਘੱਟ ਹੁੰਦੀਆਂ ਦਿਖਾਈ ਨਹੀਂ ਦੇ ਰਹੀਆਂ ਹਨ। ਬੀਤੇ ਦਿਨ ਬੱਗਾ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਹੋਏ ਹੰਗਾਮੇ ਮਗਰੋਂ ਅੱਜ ਫਿਰ ਮੋਹਾਲੀ ਅਦਾਲਤ ਨੇ ਉਸ ਦੇ ਖ਼ਿਲਾਫ਼ ਗ੍ਰਿਫ਼ਤਾਰੀ ਦੇ ਵਾਰੰਟ ਜਾਰੀ ਕਰ ਦਿੱਤੇ ਹਨ। ਮੋਹਾਲੀ ਅਦਾਲਤ ਨੇ ਵਾਰੰਟ ਜਾਰੀ ਕਰਦਿਆਂ ਪੰਜਾਬ ਪੁਲਸ ਨੂੰ ਹੁਕਮ ਦਿੱਤੇ ਹਨ ਕਿ ਬੱਗਾ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ’ਚ ਪੇਸ਼ ਕੀਤਾ ਜਾਵੇ।