Mohali : ਮੇਅਰ ਅਮਰਜੀਤ ਸਿੰਘ ਨੂੰ ਅਹੁਦੇ ਤੋਂ ਕੀਤਾ ਗਿਆ ਬਰਖ਼ਾਸਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੋਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਨੂੰ ਮੇਅਰ ਦੇ ਅਹੁਦੇ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਨਗਰ ਨਿਗਮ ਮੋਹਾਲੀ ਦੇ ਮੇਅਰ ਅਮਰਜੀਤ ਸਿੰਘ ਖ਼ਿਲਾਫ਼ ਕੁਝ ਕੌਂਸਲਰਾਂ ਵਲੋਂ ਸ਼ਿਕਾਇਤ ਕੀਤੀ ਗਈ ਸੀ ਕਿ ਅਮਰਜੀਤ ਸਿੰਘ ਆਪਣੀ ਸੁਸਾਇਟੀ ਨੂੰ ਨਿੱਜੀ ਫਾਇਦਾ ਪਹੁੰਚਾਉਂਦੇ ਹਨ। ਉਨ੍ਹਾਂ 'ਤੇ ਦੋਸ਼ ਹਨ ਕਿ ਉਹ ਆਪਣੇ ਅਹੁਦੇ 'ਤੇ ਰਹਿੰਦੀਆਂ ਆਪਣੀ ਕੰਪਨੀ ਨੂੰ ਵੀ ਲਾਭ ਪਹੁੰਚਾਉਂਦੇ ਹਨ। ਜਿਸ ਕਾਰਨ ਹੁਣ ਇਸ ਮਾਮਲੇ ਦੀ ਸਥਾਨਕ ਸਰਕਾਰ ਵਿਭਾਗ ਵਲੋਂ ਕਾਰਵਾਈ ਕੀਤੀ ਜਾ ਰਹੀ ਹੈ । ਅਮਰਜੀਤ ਸਿੰਘ ਨੂੰ ਬਰਖ਼ਾਸਤ ਕਰਨ ਦੇ ਹੁਕਮ ਸਥਾਨਕ ਸਰਕਾਰ ਵਿਭਾਗ ਦੇ ਚੀਫ ਵਿਵੇਕ ਵਲੋਂ ਜਾਰੀ ਕੀਤੇ ਗਏ ਹਨ ।